ਪੰਜਾਬ 'ਚ ਫਿਰ ਵੱਡੀ ਵਾਰਦਾਤ, ਬੱਸ ਸਟੈਂਡ ਨੇੜੇ ਸ਼ਰੇਆਮ ਮਾਰ 'ਤਾ ਮੁੰਡਾ
Wednesday, Apr 23, 2025 - 01:32 PM (IST)

ਪਟਿਆਲਾ (ਬਲਜਿੰਦਰ) : ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਕੋਲ ਪਿਛਲੇ ਇਕ ਮਹੀਨੇ ਵਿਚ ਬੀਤੀ ਰਾਤ ਤੀਜਾ ਕਤਲ ਹੋ ਗਿਆ। ਮ੍ਰਿਤਕ ਦੀ ਪਛਾਣ ਸੰਤੋਸ਼ ਕੁਮਾਰ ਵਾਸੀ ਬਾਬਾ ਜੀਵਨ ਸਿੰਘ ਨਗਰ ਵਜੋਂ ਹੋਈ ਹੈ। ਇਹ ਕਤਲ ਮਾਮੂਲੀ ਝਗੜੇ ਤੋਂ ਬਾਅਦ ਹੋਇਆ ਹੈ, ਜਿਸ ਵਿਚ ਕੁਝ ਵਿਅਕਤੀਆਂ ਨੇ ਘੇਰ ਕੇ ਸੰਤੋਸ਼ ਕੁਮਾਰ ਇੰਨੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਕਿ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਹਾਈਲੈਵਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਕੁੱਟਮਾਰ ਤੋਂ ਬਾਅਦ ਗੰਭੀਰ ਹਾਲਤ ਵਿਚ ਸੰਤੋਸ਼ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਲਾਹੌਰੀ ਗੇਟ ਦੀ ਪੁਲਸ ਨੇ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਖ਼ਿਲਾਫ ਕਤਲ ਦਾ ਕੇਸ ਦਰਜ ਕੀਤਾ ਹੈ। ਪੁਲਸ ਮੁਤਾਬਕ ਮਾਮਲੇ ਵਿਚ ਗੰਭੀਰਤਾ ਨਾਲ ਕਾਰਵਾਈ ਕੀਤੀ ਜਾ ਰਹੀ ਹੈ, ਮੁਲਜ਼ਮਾਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਵਿਚ ਅਦਾਲਤ ਬਾਹਰ ਅੰਨ੍ਹੇਵਾਹ ਫਾਇਰਿੰਗ, ਸ਼ਰੇਆਮ ਮਾਰ 'ਤਾ ਮੁੰਡਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e