ਬੱਸ ਕਰਮਚਾਰੀਆਂ ਨੇ 14 ਦਿਨਾਂ ਲਈ ਵਾਪਸ ਲਈ ਹੜਤਾਲ

Tuesday, Sep 14, 2021 - 06:10 PM (IST)

ਚੰਡੀਗੜ੍ਹ : ਪਨਬੱਸ, ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਰਮਚਾਰੀਆਂ ਨੇ 14 ਦਿਨਾਂ ਲਈ ਆਪਣੀ ਹੜਤਾਲ ਵਾਪਸ ਲੈ ਲਈ ਹੈ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗ ਵੱਲ ਧਿਆਨ ਨਾ ਦਿੱਤਾ ਗਿਆ ਤਾਂ 15ਵੇਂ ਦਿਨ ਤੋਂ ਮੁੜ ਹੜਤਾਲ ਸ਼ੁਰੂ ਕਰ ਦੇਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ, ਕੈਪਟਨ ਸੰਦੀਪ ਸੰਧੂ ਨੂੰ ਮਿਲਣ ਤੋਂ ਬਾਅਦ ਕਰਮਚਾਰੀਆਂ ਨੇ ਐਲਾਨ ਕੀਤਾ ਕਿ ਉਹ ਦੋ ਹਫਤਿਆਂ ਲਈ ਹੜਤਾਲ ਖ਼ਤਮ ਕਰ ਦੇਣਗੇ ਅਤੇ ਉਨ੍ਹਾਂ ਨੇ ਸਿਸਵਾਂ ਫਾਰਮ ਹਾਊਸ ਨੇੜੇ ਚੱਲ ਰਹੇ ਧਰਨੇ ਨੂੰ ਵੀ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ : ਕਾਂਗਰਸ ’ਚ ਇਕ ਹੋਰ ਵੱਡਾ ਧਮਾਕਾ, ਹੁਣ ਮੁਕਤਸਰ ’ਚ ਫਟਿਆ ‘ਚਿੱਠੀ ਬੰਬ’

ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਕੈਪਟਨ ਸੰਧੂ ਨੇ ਭਰੋਸਾ ਦਿੱਤਾ ਹੈ ਕਿ ਅਗਲੇ ਮਹੀਨੇ ਤੋਂ ਸਾਰੇ ਠੇਕਾ ਅਤੇ ਆਊਟਸੋਰਸ ਕਰਮਚਾਰੀਆਂ ਦੀ ਤਨਖਾਹ ’ਚ 30 ਫੀਸਦ ਦਾ ਵਾਧਾ ਕੀਤਾ ਜਾਵੇਗਾ। ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਤੇ ਸੰਦੀਪ ਸੰਧੂ ਨੇ ਇਕ ਹਫ਼ਤੇ ਦਾ ਸਮਾਂ ਮੰਗਿਆ ਹੈ। ਜਿਸ ’ਤੇ ਉਹ ਮੁੱਖ ਮੰਤਰੀ ਨਾਲ ਗੱਲਬਾਤ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਵੱਲੋਂ 800 ਬੱਸਾਂ ਸਰਕਾਰੀ ਖੇਤਰ ’ਚ ਖਰੀਦਣ ਦਾ ਵੀ ਭਰੋਸਾ ਦਿੱਤਾ ਹੈ।

ਇਹ ਵੀ ਪੜ੍ਹੋ : ਜਲੰਧਰ ’ਚ ਸ਼ਰਮਸਾਰ ਹੋਈ ਇਨਸਾਨੀਅਤ, ਇਕ ਘੰਟੇ ਤਕ ਸੜਕ ’ਤੇ ਪਈ ਰਹੀ ਮੁੰਡੇ ਦੀ ਲਾਸ਼, ਲੋਕ ਬਣਾਉਂਦੇ ਰਹੇ ਵੀਡੀਓ


Gurminder Singh

Content Editor

Related News