ਪੰਜਾਬ ਅੰਦਰ ਬੱਸਾਂ ''ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਸ ਤਾਰੀਖ਼ ਨੂੰ ਸੋਚ-ਸਮਝ ਕੇ ਘਰੋਂ ਨਿਕਲੋ

Friday, Aug 05, 2022 - 04:28 PM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ 'ਚ ਸਾਰੀਆਂ ਨਿੱਜੀ ਅਤੇ ਮਿੰਨੀ ਬੱਸਾਂ 'ਚ ਸਫ਼ਰ ਕਰਨ ਵਾਲੇ ਲੋਕਾਂ ਲਈ ਜ਼ਰੂਰੀ ਖ਼ਬਰ ਹੈ। ਲੋਕ 9 ਅਗਸਤ ਨੂੰ ਸੋਚ-ਸਮਝ ਕੇ ਘਰੋਂ ਨਿਕਲਣ ਕਿਉਂਕਿ ਇਕ ਦਿਨ ਲਈ ਸੂਬੇ ਦੀਆਂ ਸਾਰੀਆਂ ਨਿੱਜੀ ਅਤੇ ਮਿੰਨੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਸਬੰਧੀ ਪੰਜਾਬ ਮੋਟਰ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ, ਟਰਾਂਸਪੋਰਟ ਮੰਤਰੀ ਅਤੇ ਹੋਰ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੀ ਅਪੀਲ ਕਰਦੇ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਸਾਡੀਆਂ ਮੰਗਾਂ ਸੁਣਨ ਲਈ ਤਿਆਰ ਨਹੀਂ ਹੈ।

ਇਹ ਵੀ ਪੜ੍ਹੋ : ਨਸ਼ਾ ਛੁਡਾਊ ਕੇਂਦਰਾਂ ’ਚ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਦੀ ਸਪਲਾਈ ਦਾ ਵਿਵਾਦ ਹਾਈਕੋਰਟ ਪੁੱਜਾ

ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ 9 ਅਗਸਤ ਤੋਂ ਬਾਅਦ ਪੰਜਾਬ ਦੀਆਂ ਸਾਰੀਆਂ ਨਿੱਜੀ ਅਤੇ ਮਿੰਨੀ ਬੱਸਾਂ ਦੀਆਂ ਚਾਬੀਆਂ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਨਿੱਜੀ ਬੱਸ ਕੰਪਨੀਆਂ ਅਜਿਹੇ ਦੌਰ 'ਚੋਂ ਲੰਘ ਰਹੀਆਂ ਹਨ ਕਿ ਜੇਕਰ ਸਰਕਾਰ ਨੇ ਇਨ੍ਹਾਂ ਕੰਪਨੀਆਂ ਨੂੰ ਜ਼ਿੰਦਾ ਰੱਖਣ ਲਈ ਕੋਈ ਕੋਸ਼ਿਸ਼ ਨਹੀਂ ਕੀਤੀ ਤਾਂ ਇਹ ਕੰਪਨੀਆਂ ਖ਼ੁਦ ਹੀ ਬੰਦ ਹੋ ਜਾਣਗੀਆਂ, ਜਿਸ ਕਾਰਨ ਲੱਖਾਂ ਲੋਕ ਬੇਰੁਜ਼ਗਾਰ ਹੋ ਜਾਣਗੇ। ਨਿੱਜੀ ਬੱਸ ਸੰਚਾਲਕਾਂ ਨੇ ਕਿਹਾ ਕਿ ਜੇਕਰ 9 ਅਗਸਤ ਤੋਂ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਹ 9 ਅਗਸਤ ਵਾਲੇ ਦਿਨ ਚੱਕਾ ਜਾਮ ਕਰਨਗੇ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਮੈਡੀਕਲ ਕਾਲਜਾਂ ਤੇ ਸਰਕਾਰੀ ਹਸਪਤਾਲਾਂ 'ਚ CCTV ਰਾਹੀਂ ਰੱਖੀ ਜਾਵੇਗੀ ਨਜ਼ਰ

ਇਸ ਦੌਰਾਨ ਪੰਜਾਬ ਦੀਆਂ ਸਾਰੀਆਂ ਨਿੱਜੀ ਅਤੇ ਮਿੰਨੀ ਬੱਸਾਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਜਾਣਗੀਆਂ। ਸੰਚਾਲਕਾਂ ਨੇ ਕਿਹਾ ਕਿ 9 ਅਗਸਤ ਤੋਂ ਬਾਅਦ ਉਹ ਆਪਣੀਆਂ ਬੱਸਾਂ ਦੀਆਂ ਚਾਬੀਆਂ ਮੁੱਖ ਮੰਤਰੀ ਨੂੰ ਸੌਂਪ ਦੇਣਗੇ। ਉਨ੍ਹਾਂ ਕਿਹਾ ਕਿ 9 ਅਗਸਤ ਤੱਕ ਜੇਕਰ ਸਰਕਾਰ ਵੱਲੋਂ ਮੁੱਦਿਆਂ ਦਾ ਹੱਲ ਨਹੀਂ ਕੀਤਾ ਜਾਂਦਾ ਤਾਂ ਉਹ 5 ਅਗਸਤ ਤੋਂ ਬਾਅਦ ਆਪਣੀਆਂ ਬੱਸਾਂ 'ਤੇ ਕਾਲੇ ਝੰਡੇ ਲਹਿਰਾਉਣਗੇ ਅਤੇ ਸਾਰੇ ਨਿੱਜੀ ਬੱਸ ਆਪਰੇਟਰ 14 ਅਗਸਤ ਨੂੰ ਆਪਣਾ ਵਿਰੋਧ ਜਤਾਉਂਦੇ ਹੋਏ ਬੱਸਾਂ ਨੂੰ ਅੱਗ ਲਾ ਦੇਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News