ਜੰਗ ਦੇ ਮਾਹੌਲ ''ਚ ਪੰਜਾਬ ਅੰਦਰ ਬੱਸਾਂ ਹੋਈਆਂ ਬੰਦ! ਸਫ਼ਰ ਕਰਨ ਵਾਲੇ ਜ਼ਰੂਰ ਪੜ੍ਹਨ ਇਹ ਖ਼ਬਰ (ਵੀਡੀਓ)
Saturday, May 10, 2025 - 04:44 PM (IST)

ਬਠਿੰਡਾ : ਪਾਕਿਸਤਾਨ ਵਲੋਂ ਪੰਜਾਬ 'ਤੇ ਕੀਤੇ ਜਾ ਰਹੇ ਡਰੋਨ ਹਮਲਿਆਂ ਦੇ ਮੱਦੇਨਜ਼ਰ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ ਹੈ। ਭਾਰਤ-ਪਾਕਿ ਵਿਚਾਲੇ ਪੈਦਾ ਹੋਏ ਹਾਲਾਤ ਨੂੰ ਦੇਖਦੇ ਹੋਏ ਬਠਿੰਡਾ 'ਚ ਸ਼ਾਮ 7 ਵਜੇ ਤੋਂ ਸਰਕਾਰੀ ਅਤੇ ਪ੍ਰਾਈਵੇਟ ਬੱਸ ਸੇਵਾ ਠੱਪ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇਕ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ 'ਚ ਰਾਤ ਦੇ 8 ਵਜੇ ਤੋਂ ਬਾਅਦ ਬਲੈਕਆਊਟ ਹੋ ਜਾਂਦਾ ਹੈ।
ਇਹ ਵੀ ਪੜ੍ਹੋ : ਤਣਾਅ ਵਿਚਾਲੇ ਪੰਜਾਬ ਦੇ ਵਿਦਿਆਰਥੀਆਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਪੜ੍ਹੋ ਪੂਰੀ DETAIL
ਇਸ ਦੇ ਚੱਲਦਿਆਂ ਸ਼ਾਮ 7 ਵਜੇ ਤੋਂ ਬਾਅਦ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਅਤੇ ਫਰੀਦਕੋਟ ਨੂੰ ਜਾਣ ਵਾਲੇ ਰੂਟ ਵੀ ਬੰਦ ਕਰ ਦਿੱਤੇ ਗਏ ਹਨ। ਅਧਿਕਾਰੀ ਨੇ ਦੱਸਿਆ ਕਿ ਸ਼ਾਮ 7 ਵਜੇ ਤੋਂ ਬਾਅਦ 10-15 ਰੂਟਾਂ ਲਈ ਬੱਸਾਂ ਚੱਲਦੀਆਂ ਹਨ, ਜਿਨ੍ਹਾਂ ਨੂੰ ਐਮਰਜੈਂਸੀ ਹਾਲਾਤ ਦੇ ਕਾਰਨ ਬੰਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਧਮਾਕਿਆਂ ਵਿਚਾਲੇ ਕਪੂਰਥਲਾ ਦੇ ਲੋਕਾਂ ਲਈ ਨਵੀਂ ਐਡਵਾਈਜ਼ਰੀ ਜਾਰੀ, DC ਨੇ ਕੀਤੀ ਅਪੀਲ
ਬਠਿੰਡਾ ਪ੍ਰਸ਼ਾਸਨ ਨੇ ਲੋਕਾਂ ਨੂੰ 7 ਵਜੇ ਤੱਕ ਆਪੋ-ਆਪਣੀ ਮੰਜ਼ਿਲ 'ਤੇ ਪੁੱਜਣ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਹਰਿਆਣਾ ਵਲੋਂ ਵੀ ਪੰਜਾਬ ਰੂਟ ਦੀਆਂ ਬੱਸਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਉੱਥੇ ਹੀ ਸੀ. ਟੀ. ਯੂ. ਵਲੋਂ ਵੀ ਅੰਮ੍ਰਿਤਸਰ ਅਤੇ ਜੰਮ-ਕੱਟੜਾ ਲਈ ਚੱਲਣ ਵਾਲੀ ਬੱਸ ਸੇਵਾ ਬੰਦ ਕੀਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8