ਜਲੰਧਰ ਦੇ ਬੱਸ ਸਟੈਂਡ 'ਚ ਸਰਕਾਰੀ ਬੱਸਾਂ ਨੂੰ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ

Friday, Aug 04, 2023 - 04:14 PM (IST)

ਜਲੰਧਰ ਦੇ ਬੱਸ ਸਟੈਂਡ 'ਚ ਸਰਕਾਰੀ ਬੱਸਾਂ ਨੂੰ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ

ਜਲੰਧਰ (ਵੈੱਬ ਡੈਸਕ, ਸੋਨੂੰ, ਮਹੇਸ਼, ਪੁਨੀਤ)- ਜਲੰਧਰ ਦੇ ਬੱਸ ਸਟੈਂਡ ਵਿਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ ਜਦੋਂ ਇਥੇ ਖੜ੍ਹੀਆਂ ਕਈ ਸਰਕਾਰੀ ਬੱਸਾਂ ਨੂੰ ਅਚਾਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਬੱਸ ਸਟੈਂਡ ਦੇ ਡਿਪੂ ਨੰਬਰ ਦੋ ਵਿਚ ਖੜ੍ਹੀਆਂ ਦੋ ਪੁਰਾਣੀਆਂ ਬੱਸਾਂ ਨੂੰ ਅੱਜ ਅਚਾਨਕ ਅੱਗ ਗਈ। ਅੱਗ ਲੱਗਣ ਦੇ ਕਾਰਨ ਮੁਰੰਮਤ ਕਰਦੇ ਸਮੇਂ ਸ਼ਾਰਟ ਸਰਕਟ ਹੋਣਾ ਦੱਸਿਆ ਜਾ ਰਿਹਾ ਹੈ। ਮੌਕੇ ਉਤੇ ਅੱਗ ਲੱਗਣ ਦੀ ਸੂਚਨਾ ਤੁਰੰਤ ਬੱਸ ਸਟੈਂਡ ਚੌਂਕੀ ਦੀ ਪੁਲਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। 

PunjabKesari

ਮੌਕੇ ਉਤੇ ਮੌਜੂਦ ਕੰਡਕਟਰ ਅਤੇ ਡਰਾਈਵਰਾਂ ਵੱਲੋਂ ਵੀ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਘਟਨਾ ਦੀ ਸੂਚਨਾ ਪਾ ਕੇ ਤੁਰੰਤ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਅਤੇ ਅੱਗ ਨੂੰ ਬੁਝਾਉਣ 'ਚ ਲੱਗ ਗਈਆਂ ਹਨ। ਬੱਸਾਂ ਨੂੰ ਅੱਗ ਲੱਗਣ ਦੌਰਾਨ ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋ ਸਕਿਆ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵੱਲੋਂ ਘਟਨਾ ਦਾ ਜਾਇਜ਼ਾ ਲਿਆ ਗਿਆ ਹੈ। 

ਇਹ ਵੀ ਪੜ੍ਹੋ- ਜਲੰਧਰ 'ਚ ਵੱਡੀ ਵਾਰਦਾਤ, ਦਿਨ ਚੜ੍ਹਦਿਆਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

PunjabKesari

ਇਹ ਵੀ ਪੜ੍ਹੋ- ਸੰਦੀਪ ਨੰਗਲ ਅੰਬੀਆ ਦੇ ਕਤਲ ਦੇ ਦੋਸ਼ੀ ਦੀ ਕਪੂਰਥਲਾ ਜੇਲ੍ਹ 'ਚ ਕੁੱਟਮਾਰ, ਪੁਲਸ ਵਰਦੀ 'ਚ ਆਏ ਸਨ ਹਮਲਾਵਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

shivani attri

Content Editor

Related News