ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
Friday, Dec 06, 2024 - 06:41 PM (IST)
ਅੰਮ੍ਰਿਤਸਰ (ਰਮਨ)-ਪਿਛਲੇ ਕਾਫ਼ੀ ਸਮੇਂ ਤੋਂ ਬੰਦ ਪਈਆਂ ਬੀ. ਆਰ. ਟੀ. ਐੱਸ. ਬੱਸਾਂ ਅੱਜ ਫਿਰ ਤੋਂ ਚੱਲਣੀਆਂ ਸ਼ੁਰੂ ਹੋਣ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ ਅਤੇ ਆਪਣੇ ਦਫਤਰਾਂ ਨੂੰ ਜਾਣ ਵਾਲੇ ਲੋਕਾਂ ਨੂੰ ਵੀ ਕਾਫੀ ਫਾਇਦਾ ਹੋਵੇਗਾ। ਇਸ ਸਬੰਧੀ ਗੱਲਬਾਤ ਕਰਦਿਆਂ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਇਸ ਦਾ ਉਦਘਾਟਨ ਅੱਜ ਇੰਡੀਆ ਗੇਟ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾ. ਅਜੇ ਗੁਪਤਾ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਕਰਨਗੇ।
ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਉਨ੍ਹਾਂ ਦੱਸਿਆ ਕਿ ਇਸ ਸਮੇਂ ਇੰਡੀਆ ਗੇਟ ਤੋਂ ਗੋਲਡਨ ਗੇਟ ਤੱਕ 5 ਬੱਸਾਂ ਚੱਲਣਗੀਆਂ। ਇਸ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੁਤਲੀਘਰ, ਰੇਲਵੇ ਸਟੇਸ਼ਨ ਅਤੇ ਹੋਰ ਖੇਤਰ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਬੱਸਾਂ ਦਾ ਟਾਈਮ ਟੇਬਲ ਵੀ ਹਫ਼ਤੇ ਬਾਅਦ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬੱਸਾਂ ਇਕ ਮਹੀਨੇ ਲਈ ਮੁਫ਼ਤ ਚੱਲਣਗੀਆਂ ਅਤੇ ਇਸ ਬਾਅਦ ਵਿਚ ਬੀ. ਆਰ. ਟੀ. ਐੱਸ ਰੋਡ ’ਤੇ 60 ਵਪਾਰਕ ਬੱਸਾਂ ਸੜਕਾਂ ’ਤੇ ਚੱਲਣਗੀਆਂ।
ਇਹ ਵੀ ਪੜ੍ਹੋ- ਪੰਜਾਬ ਤੇ ਚੰਡੀਗੜ੍ਹ 'ਚ ਮੀਂਹ ਦੀ ਸੰਭਾਵਨਾ, ਇਹ ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ ਜਾਰੀ
ਨਗਰ ਨਿਗਮ ਦੇ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਬੀ. ਆਰ. ਟੀ. ਐੱਸ. ਦੇ ਤਕਨੀਕੀ ਸਟਾਫ ਅਤੇ ਅਧਿਕਾਰੀਆਂ ਨਾਲ ਰੂਟ ’ਤੇ ਬੱਸ ਦਾ ਟਰਾਇਲ ਲਿਆ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਕੀਤਾ ਗਿਆ ਟਰਾਇਲ ਪੂਰੀ ਤਰ੍ਹਾਂ ਸਫ਼ਲ ਰਿਹਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਪਹਿਲਾਂ ਹੀ ਬੀ. ਆਰ. ਟੀ. ਐੱਸ. ਰੂਟ ’ਤੇ ਜੋ ਕੰਮ ਹੋਣਾ ਸੀ, ਉਹ ਪੂਰਾ ਹੋ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ ’ਤੇ ਹਵਾਈ ਸਹੂਲਤਾਂ ਹੋਣਗੀਆਂ ਅਪਗ੍ਰੇਡ
ਉਨ੍ਹਾਂ ਦੱਸਿਆ ਕਿ ਇੰਨਾਂ ਰਸਤਿਆਂ ਦੀ ਸਫ਼ਾਈ ਵੀ ਰੋਜ਼ਾਨਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੀ. ਆਰ. ਟੀ. ਐੱਸ. ਦੇ ਮੁੜ ਸ਼ੁਰੂ ਹੋਣ ਨਾਲ ਜਿੱਥੇ ਗੁਰੂ ਨਗਰੀ ਵਾਸੀਆਂ ਨੂੰ ਫਾਇਦਾ ਹੋਵੇਗਾ, ਉੱਥੇ ਆਉਣ ਵਾਲੀਆਂ ਗਰਮੀਆਂ ਵਿੱਚ ਵੀ ਏ. ਸੀ. ਬੱਸਾਂ ਰਾਹੀਂ ਵੀ ਗਰਮੀ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਜੋ ਅੱਜ ਪੂਰੀ ਹੋਣ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8