ਪੰਜਾਬ ਭਰ 'ਚ ਭਲਕੇ ਨਹੀਂ ਚੱਲਣਗੀਆਂ ਬੱਸਾਂ! ਇਨ੍ਹਾਂ ਤਾਰੀਖਾਂ ਨੂੰ ਵੀ ਬੱਸ ਅੱਡੇ ਰਹਿਣਗੇ ਬੰਦ
Wednesday, Apr 02, 2025 - 10:33 AM (IST)

ਚੰਡੀਗੜ੍ਹ : ਪੰਜਾਬ ਭਰ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਹੈ। ਦਰਅਸਲ ਭਲਕੇ ਮਤਲਬ ਕਿ 3 ਅਪ੍ਰੈਲ ਨੂੰ ਸੂਬੇ 'ਚ 2 ਘੰਟਿਆਂ ਲਈ ਸਰਕਾਰੀ ਬੱਸਾਂ ਬੰਦ ਰਹਿਣਗੀਆਂ। ਇਸ ਦੇ ਨਾਲ ਹੀ 6, 7 ਅਤੇ 8 ਤਾਰੀਖ਼ ਨੂੰ ਸੂਬੇ ਦੇ ਸਮੂਹ ਬੱਸ ਅੱਡਿਆਂ ਨੂੰ ਬੰਦ ਰੱਖਿਆ ਜਾਵੇਗਾ। ਦਰਅਸਲ ਪੰਜਾਬ ਰੋਡਵੇਜ਼, ਪਨਬੱਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਸ਼ਰਾਬ ਦੇ ਠੇਕੇ ਖੁੱਲ੍ਹਣ ਨੂੰ ਲੈ ਕੇ ਆਈ ਵੱਡੀ ਖ਼ਬਰ, ਅਦਾਲਤ ਨੇ ਸੁਣਾ ਦਿੱਤਾ ਹੁਕਮ
ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ, ਜਿਸ ਕਾਰਨ ਉਨ੍ਹਾਂ ਵਲੋਂ ਉਕਤ ਫ਼ੈਸਲਾ ਲਿਆ ਗਿਆ ਹੈ। ਇਸ ਲਈ ਇਨ੍ਹਾਂ ਦਿਨਾਂ ਦੌਰਾਨ ਜੇਕਰ ਤੁਸੀਂ ਵੀ ਦੂਰ-ਦੁਰਾਡੇ ਦਾ ਸਫ਼ਰ ਕਰਨ ਬਾਰੇ ਸੋਚ ਰਹੇ ਹੋ ਤਾਂ ਤੁਹਾਨੂੰ ਰਾਹ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਜਬਰ-ਜ਼ਿਨਾਹ ਦੇ ਦੋਸ਼ੀ ਪਾਸਟਰ ਬਜਿੰਦਰ ਸਿੰਘ ਨੂੰ ਉਮਰਕੈਦ ਦੀ ਸਜ਼ਾ (ਵੀਡੀਓ)
ਖ਼ਾਸ ਕਰਕੇ ਸਰਕਾਰੀ ਬੱਸਾਂ ਦਾ ਸਫ਼ਰ ਕਰਦੀਆਂ ਬੀਬੀਆਂ ਨੂੰ ਜ਼ਿਆਦਾ ਦਿੱਕਤ ਆ ਸਕਦੀ ਹੈ। ਇਸ ਲਈ ਜੇਕਰ ਇਨ੍ਹਾਂ ਦਿਨਾਂ ਦੌਰਾਨ ਕੋਈ ਪ੍ਰੋਗਰਾਮ ਬਣਾ ਰਹੇ ਹੋ ਤਾਂ ਸੋਚ-ਸਮਝ ਕੇ ਹੀ ਬਣਾਓ ਤਾਂ ਜੋ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8