ਪੰਜਾਬ ''ਚ ਆਧਾਰ ਕਾਰਡ ਵਾਲੀਆਂ ਬੱਸਾਂ ਬੰਦ, ਰੱਖੜੀ ਤੋਂ ਪਹਿਲਾਂ ਬੀਬੀਆਂ...
Friday, Aug 08, 2025 - 10:28 AM (IST)

ਚੰਡੀਗੜ੍ਹ : ਪੰਜਾਬ 'ਚ ਅੱਜ ਸਰਕਾਰੀ ਮਤਲਬ ਕਿ ਆਧਾਰ ਕਾਰਡ ਵਾਲੀਆਂ ਬੱਸਾਂ ਨਹੀਂ ਚੱਲਣਗੀਆਂ। ਇਸ ਕਾਰਨ ਰੱਖੜੀ ਤੋਂ ਇਕ ਦਿਨ ਪਹਿਲਾਂ ਬੀਬੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਦਰਅਸਲ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਇਕ ਵਾਰ ਫਿਰ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਜਿੰਮ ਜਾਣ ਵਾਲਿਆਂ ਲਈ ਆ ਗਈ ਵੱਡੀ ਖ਼ਬਰ, ਪੰਜਾਬ 'ਚ ਜਾਰੀ ਹੋਈ ADVISORY
ਮੁਲਾਜ਼ਮਾਂ ਵਲੋਂ 8 ਅਗਸਤ ਮਤਲਬ ਕਿ ਅੱਜ ਅਣਮਿੱਥੇ ਸਮੇਂ ਲਈ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਰੋਡਵੇਜ਼ ਪੀਆਰਟੀਸੀ ਪਨਬਸ ਕੰਟਰੈਕਟ ਯੂਨੀਅਨ ਵੱਲੋਂ ਅੱਜ ਤੋਂ ਪੰਜਾਬ ਦੇ ਸਾਰੇ 27 ਦੇ 27 ਡਿਪੂਆਂ 'ਤੇ ਬੱਸਾਂ ਰੋਕ ਕੇ ਹੜਤਾਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਇਸ ਦਿਨ ਬੱਸਾਂ ਦਾ ਸਫ਼ਰ ਹੋਵੇਗਾ ਮੁਫ਼ਤ, ਪ੍ਰਸ਼ਾਸਨ ਨੇ ਕਰ 'ਤਾ ਵੱਡਾ ਐਲਾਨ
ਯੂਨੀਅਨ ਦੇ ਪੰਜਾਬ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਅੱਜ ਨਾ ਮੰਨੀਆਂ ਤਾਂ ਦੁਪਹਿਰ ਤੋਂ ਬਾਅਦ ਪੰਜਾਬ ਦੇ 27 ਦੇ 27 ਡਿਪੂ ਬੰਦ ਕਰਕੇ ਪੂਰੀ ਤਰ੍ਹਾਂ ਚੱਕਾ ਜਾਮ ਕੀਤਾ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8