ਕਾਰੋਬਾਰ ’ਚ ਘਾਟਾ ਪੈਣ ਤੋਂ ਪ੍ਰੇਸ਼ਾਨ ਕਾਰੋਬਾਰੀ ਨੇ ਕੀਤੀ ਖ਼ੁਦਕੁਸ਼ੀ
Monday, Aug 29, 2022 - 02:50 PM (IST)
ਲੁਧਿਆਣਾ (ਰਾਜ) : ਫੈਕਟਰੀ ਦੇ ਅੰਦਰ ਇਕ ਕਾਰੋਬਾਰੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਾਰੋਬਾਰ ’ਚ ਪੈਣ ਵਾਲੇ ਘਾਟੇ ਕਾਰਨ ਕਾਰੋਬਾਰੀ ਪ੍ਰੇਸ਼ਾਨ ਚੱਲ ਰਿਹਾ ਸੀ। ਪਰਿਵਾਰ ਨੇ ਲਾਸ਼ ਦੇਖ ਕੇ ਪੁਲਸ ਨੂੰ ਸੂਚਨਾ ਦਿੱਤੀ। ਥਾਣਾ ਡਵੀਜ਼ਨ ਨੰ. 2 ਦੀ ਪੁਲਸ ਮੌਕੇ ’ਤੇ ਪੁੱਜੀ। ਮ੍ਰਿਤਕ ਮੋਹਰ ਸਿੰਘ ਨਗਰ ਦਾ ਰਹਿਣ ਵਾਲਾ ਕੁਲਦੀਪ ਸਿੰਘ (60) ਹੈ। ਪੁਲਸ ਨੇ ਉਸ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤਾ ਹੈ।
ਜਾਣਕਾਰੀ ਮੁਤਾਬਕ ਕਿਦਵਈ ਨਗਰ ’ਚ ਕੁਲਦੀਪ ਸਿੰਘ ਦੀ ਹੌਜ਼ਰੀ ਹੈ। ਲਾਕਡਾਊਨ ਤੋਂ ਬਾਅਦ ਕੰਮ ਸਹੀ ਨਹੀਂ ਚੱਲ ਰਿਹਾ ਸੀ ਤੇ ਕਾਰੋਬਾਰ ’ਚ ਲਗਾਤਾਰ ਘਾਟਾ ਪੈ ਰਿਹਾ ਸੀ। ਐਤਵਾਰ ਨੂੰ ਕੁਲਦੀਪ ਸਿੰਘ ਘਰੋਂ ਫੈਕਟਰੀ ਚਲਾ ਗਿਆ, ਜਿੱਥੇ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਐੱਸ. ਐੱਚ. ਓ. ਅਰਸ਼ਦੀਪ ਕੌਰ ਦਾ ਕਹਿਣਾ ਹੈ ਕਿ ਇਸ ਮਾਮਲੇ ’ਚ ਪਰਿਵਾਰ ਦੇ ਬਿਆਨਾਂ ’ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।