ਜਲੰਧਰ ਦੇ ਮਸ਼ਹੂਰ ਕਾਰੋਬਾਰੀ ਤੇ ਆਗੂ ਸੇਠ ਸੱਤਪਾਲ ਮੱਲ ਦਾ ਦਿਹਾਂਤ
Sunday, Feb 15, 2026 - 05:32 PM (IST)
ਜਲੰਧਰ (ਵੈੱਬ ਡੈਸਕ)- ਸ੍ਰੀ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਦੇ ਚੇਅਰਮੈਨ ਅਤੇ ਰਾਜਸੀ ਆਗੂ ਸੇਠ ਸਤਪਾਲ ਮੱਲ ਦਾ ਦਿਹਾਂਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਰਹੇ ਸੇਠ ਸਤਪਾਲ ਮੱਲ ਨੇ ਸ੍ਰੀ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਦੇ ਸੁੰਦਰੀਕਰਨ 'ਚ ਅਹਿਮ ਭੂਮਿਕਾ ਨਿਭਾਈ ਸੀ।
ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ 16 ਫਰਵਰੀ ਨੂੰ ਦੁਪਹਿਰ 1 ਵਜੇ ਜਬੋਵਾਲ ਆਬਾਦੀ ਸ਼ਮਸ਼ਾਨਘਾਟ ’ਚ ਕੀਤਾ ਜਾਵੇਗਾ। ਲੈਦਰ ਕਾਰੋਬਾਰ ਨਾਲ ਜੁੜੇ ਸੇਠ ਸਤਪਾਲ ਮੱਲ ਦੇ ਦਿਹਾਂਤ 'ਤੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸਿਆਸੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ: Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ ਲਾਉਂਦੇ ਨੌਜਵਾਨ ਦੀ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
