ਲੁਧਿਆਣਾ 'ਚ ਪਿਸਤੌਲ ਦੀ ਨੋਕ 'ਤੇ ਲੁੱਟਿਆ ਕਾਰੋਬਾਰੀ, ਸਕੂਟਰੀ 'ਤੇ ਜਾ ਰਿਹਾ ਸੀ ਘਰ

12/07/2023 11:23:30 AM

ਲੁਧਿਆਣਾ (ਸਿਆਲ) : ਸ਼ੇਰਪੁਰ ਪੁਲ ਨੇੜੇ ਪਿਸਤੌਲ ਦੀ ਨੋਕ 'ਤੇ 3 ਲੁਟੇਰਿਆਂ ਵੱਲੋਂ ਇਕ ਕਾਰੋਬਾਰੀ ਨੂੰ ਲੁੱਟਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਲੁਟੇਰੇ ਕਾਰੋਬਾਰੀ ਕੋਲੋਂ ਨਕਦੀ ਅਤੇ ਸਕੂਟਰੀ ਖੋਹ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : ਮਨੀਮਾਜਰਾ 'ਚ ਪੁਰਾਣਾ ਲੈਂਟਰ ਤੋੜਨ ਵੇਲੇ ਵਾਪਰਿਆ ਹਾਦਸਾ, CCTV 'ਚ ਕੈਦ ਹੋਇਆ ਖ਼ੌਫ਼ਨਾਕ ਮੰਜ਼ਰ (ਵੀਡੀਓ) 

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਕਾਰੋਬਾਰੀ ਕਮਲ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਰਿਹਾਇਸ਼ ਸੈਕਟਰ-40 ਲਈ ਸਕੂਟਰੀ 'ਤੇ ਸਵਾਰ ਹੋ ਕੇ ਜਾ ਰਿਹਾ ਸੀ। ਸ਼ੇਰਪੁਰ ਪੁਲ ਨੇੜੇ 3 ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਕਾਰੋਬਾਰੀ ਕੋਲੋਂ 40 ਹਜ਼ਾਰ ਰੁਪਏ ਦੀ ਨਕਦੀ, ਮੋਬਾਇਲ ਅਤੇ ਸਕੂਟਰੀ ਸਮੇਤ ਹੋਰ ਸਮਾਨ ਖ਼ੋਹ ਲਿਆ ਅਤੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਈ ਵੱਡੀ ਅਪਡੇਟ, ਜਾਣੋ ਕਦੋਂ ਹੋਣਗੀਆਂ

ਪੀੜਤ ਕਾਰੋਬਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਸਥਾਨਕ ਪੁਲਸ ਨੂੰ ਦੇ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News