ਮੋਗਾ ’ਚ ਵਪਾਰੀ ਨੇ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ, ਖੂਨ ਨਾਲ ਲਥਪਥ ਮਿਲੀ ਲਾਸ਼

Wednesday, Jun 14, 2023 - 07:22 PM (IST)

ਮੋਗਾ ’ਚ ਵਪਾਰੀ ਨੇ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ, ਖੂਨ ਨਾਲ ਲਥਪਥ ਮਿਲੀ ਲਾਸ਼

ਮੋਗਾ (ਗੋਪੀ/ਕਸ਼ਿਸ਼) : ਮੋਗਾ ਦੇ ਬੱਧਨੀ ਕਲਾਂ ਦੇ ਰਹਿਣ ਵਾਲੇ ਇਕ ਵਿਅਕਤੀ ਵਲੋਂ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਨਕਰੀ ਅਨੁਸਾਰ ਵਪਾਰੀ ਕੇਵਲ ਉਪਰੇਟਰ ਦਾ ਕੰਮ ਕਰਦਾ ਸੀ। ਉਕਤ ਵਪਾਰੀ ਵਲੋਂ ਅੱਜ ਲਗਭਗ 12 ਵਜੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਰਾਜ ਕੁਮਾਰ ਕਪੂਰ ਵਾਸੀ ਬੱਧਨੀ ਕਲਾਂ ਦੇ ਤੌਰ ’ਤੇ ਹੋਈ ਹੈ। ਇਹ ਵੀ ਦੱਸਿਆ ਜਾ ਰਿਹਾ ਕਿ ਉਸ ਦੀ ਜੇਬ ਵਿਚੋਂ ਇਕ ਖ਼ੁਦਕੁਸ਼ੀ ਨੋਟ ਵੀ ਬਰਾਮਦ ਹੋਇਆ ਹੈ।

ਇਹ ਵੀ ਪੜ੍ਹੋ : ਲੁਧਿਆਣਾ ’ਚ ਹੋਈ 8.49 ਕਰੋੜ ਰੁਪਏ ਦੀ ਲੁੱਟ ਮਾਮਲੇ ’ਚ ਵੱਡੀ ਖ਼ਬਰ, ਜਨਾਨੀ ਸਮੇਤ ਤਿੰਨ ਗ੍ਰਿਫ਼ਤਾਰ

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਨੇ ਮ੍ਰਿਤਕ ਦੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ। ਫਿਲਹਾਲ ਵਪਾਰੀ ਰਾਜ ਕੁਮਾਰ ਵਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਹੈ, ਇਸ ਬਾਰੇ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪ੍ਰਵਾਸੀ ਮਜ਼ਦੂਰਾਂ ਨੂੰ 14 ਤੱਕ ਪਿੰਡ ਛੱਡਣ ਦਾ ਅਲਟੀਮੇਟਮ, ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News