ਸ਼ਹਿਰ ਦੇ ਵਪਾਰੀ ਨੂੰ ਇਸ ਖ਼ਤਰਨਾਕ ਗੈਂਗਸਟਰ ਨੇ ਫੋਨ ਕਰਕੇ ਦਿੱਤੀਆਂ ਧਮਕੀਆਂ

Tuesday, Jan 31, 2023 - 09:55 PM (IST)

ਸ਼ਹਿਰ ਦੇ ਵਪਾਰੀ ਨੂੰ ਇਸ ਖ਼ਤਰਨਾਕ ਗੈਂਗਸਟਰ ਨੇ ਫੋਨ ਕਰਕੇ ਦਿੱਤੀਆਂ ਧਮਕੀਆਂ

ਜਲੰਧਰ : ਜਲੰਧਰ ਦੇ ਵਪਾਰੀ ਨੂੰ ਧਮਕੀ ਭਰਿਆ ਫੋਨ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਸ਼ਹਿਰ ਦੇ ਇਕ ਵੱਡੇ ਕਾਰੋਬਾਰੀ ਨੂੰ ਖ਼ਤਰਨਾਕ ਗੈਂਗਸਟਰ ਮਨਪ੍ਰੀਤ ਮੰਨਾ ਦੇ ਨਾਂ ਤੋਂ ਧਮਕੀ ਭਰਿਆ ਫੋਨ ਆਇਆ ਹੈ। ਇਹ ਕਾਲ ਕਿਸੇ ਵਿਦੇਸ਼ੀ ਨੰਬਰ ਤੋਂ ਆਈ ਹੈ, ਜਿਸ ਤੋਂ ਬਾਅਦ ਪੂਰਾ ਪਰਿਵਾਰ ਡਰਿਆ ਹੋਇਆ ਹੈ। ਸ਼ਹਿਰ ਦੇ ਪੌਸ਼ ਇਲਾਕੇ ਜੀ.ਟੀ.ਬੀ. ਨਗਰ ਦੇ ਰਹਿਣ ਵਾਲੇ ਕਾਰੋਬਾਰੀ ਨੇ ਕਮਿਸ਼ਨਰੇਟ ਪੁਲਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਆਪਣੇ ਪਰਿਵਾਰ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਫ਼ਾਈ ਸੇਵਕਾਂ ਨਾਲ ਕੀਤੀ ਮੀਟਿੰਗ, ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਦੱਸਿਆ ਜਾ ਰਿਹਾ ਹੈ ਕਿ ਇਹ ਕਾਰੋਬਾਰੀ ਚਮੜਾ ਕੰਪਲੈਕਸ 'ਚ ਸ਼ਟਰਿੰਗ ਅਤੇ ਕੰਸਟ੍ਰਕਸ਼ਨ ਦਾ ਕਾਰੋਬਾਰ ਕਰਦਾ ਹੈ। ਇਸ ਦੇ ਨਾਲ ਹੀ ਕਈ ਕਮਰਸ਼ੀਅਲ ਬਿਲਡਿੰਗਾਂ ਦਾ ਨਿਰਮਾਣ ਕਰਕੇ ਕਿਰਾਏ 'ਤੇ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਪਾਰੀ ਨੇ ਦੱਸਿਆ ਕਿ ਅੱਜ ਸਵੇਰੇ 10.16 ਵਜੇ ਉਨ੍ਹਾਂ ਨੂੰ ਵਿਦੇਸ਼ ਤੋਂ ਫੋਨ ਆਇਆ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਮਨਪ੍ਰੀਤ ਮੰਨਾ ਵਜੋਂ ਦੱਸੀ ਅਤੇ ਕਿਹਾ ਕਿ ਉਹ ਕੈਨੇਡਾ ਤੋਂ ਫੋਨ ਕਰਕੇ ਪਰਿਵਾਰ ਬਾਰੇ ਪੁੱਛ ਰਿਹਾ ਸੀ।


author

Mandeep Singh

Content Editor

Related News