ਮੋਗਾ ਦੇ ਉੱਘੇ ਕਾਰੋਬਾਰੀ ਦੇ ਘਰ ਅਤੇ ਦੁਕਾਨ ’ਤੇ ਸੀ. ਬੀ. ਆਈ. ਦੀ ਰੇਡ

Tuesday, Feb 21, 2023 - 01:02 PM (IST)

ਮੋਗਾ ਦੇ ਉੱਘੇ ਕਾਰੋਬਾਰੀ ਦੇ ਘਰ ਅਤੇ ਦੁਕਾਨ ’ਤੇ ਸੀ. ਬੀ. ਆਈ. ਦੀ ਰੇਡ

ਮੋਗਾ (ਗੋਪੀ ਰਾਊਕੇ) : ਮੋਗਾ ਆੜ੍ਹਤੀ ਐਸੋਸੀਏਸਨ ਦੇ ਸੈਕਟਰੀ ਦੀਪਕ ਤਾਇਲ ਦੇ ਘਰ ਅੱਜ ਸੀ. ਬੀ. ਆਈ. ਵੱਲੋਂ ਛਾਪੇਮਾਰੀ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਸੀ. ਬੀ. ਆਈ. ਵੱਲੋਂ ਕਾਰੋਬਾਰੀ ਦੀ ਦੁਕਾਨ ਅਤੇ ਘਰ ਵਿਚ ਛਾਪੇਮਾਰੀ ਕੀਤੀ ਗਈ ਹੈ। ਰੇਡ ਪਹਿਲਾਂ ਉਸ ਦੀ ਦੁਕਾਨ ’ਤੇ ਮਾਰੀ ਗਈ, ਉਸ ਤੋਂ ਬਾਅਦ ਸੀ. ਬੀ. ਆਈ. ਨੇ ਤਾਇਲ ਦੇ ਘਰ ਵਿਚ ਦਬਿਸ਼ ਕਰ ਦਿੱਤੀ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ, ਕੀਤਾ ਇਹ ਵੱਡਾ ਐਲਾਨ

ਮਿਲੀ ਜਾਣਕਾਰੀ ਅਨੁਸਾਰ ਦੀਪਕ ਤਾਇਲ ਆੜ੍ਹਤੀਆ ਐਸੋਸੀਏਸ਼ਨ ਦੇ ਸੈਕਟਰੀ ਵਜੋਂ ਸੇਵਾ ਨਿਭਾਅ ਰਿਹਾ ਹੈ ਅਤੇ ਐੱਫ. ਸੀ. ਆਈ ਦੇ ਮਾਮਲੇ ਨੂੰ ਲੈ ਕੇ ਉਸ ਦੇ ਘਰ ਰੇਡ ਕੀਤੀ ਗਈ ਹੈ। ਸੀ. ਬੀ. ਆਈ. ਵਲੋਂ ਦੀਪਕ ਤਾਇਲ ਤੋਂ ਰੇਡ ਦੌਰਾਨ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਯਾਦ ’ਚ ਰੱਖੇ ਕਬੱਡੀ ਟੂਰਨਮੈਂਟ ’ਤੇ ਗੈਂਗਸਟਰਾਂ ਦਾ ਸਾਇਆ, ਮੈਦਾਨ ’ਚ ਨਹੀਂ ਉੱਤਰੇ ਖਿਡਾਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News