ਪੰਜਾਬ ਦੇ ਇਨ੍ਹਾਂ ਜ਼ਿਲਿਆਂ ''ਚ 21 ਅਕਤੂਬਰ ਨੂੰ ਹੋਵੇਗੀ ਵਿਸ਼ੇਸ਼ ਛੁੱਟੀ

10/16/2019 6:52:16 PM

ਚੰਡੀਗੜ੍ਹ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ 21 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵੋਟ ਦੇ ਅਧਿਕਾਰੀ ਦੇ ਵਰਤੋਂ ਫ਼ਗਵਾੜਾ, ਮੁਕੇਰੀਆਂ, ਦਾਖਾ ਅਤੇ ਜਲਾਲਾਬਾਦ ਹਲਕੇ ਦੇ ਵੋਟਰ ਵਿਸ਼ੇਸ਼ ਛੁੱਟੀ ਲੈ ਸਕਣਗੇ। ਇਸ ਸਬੰਧੀ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ। ਇਕ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਫ਼ਗਵਾੜਾ, ਮੁਕੇਰੀਆਂ, ਦਾਖਾ ਅਤੇ ਜਲਾਲਾਬਾਦ ਵਿਖੇ 21 ਅਕਤੂਬਰ (ਦਿਨ ਸੋਮਵਾਰ) ਨੂੰ ਵੋਟਾਂ ਪੈਣੀਆਂ ਹਨ। 
ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਵੋਟਾਂ ਪੈਣ ਵਾਲੇ ਕਿਸੇ ਹਲਕੇ ਦਾ ਵੋਟਰ ਹੈ ਅਤੇ ਉਹ ਆਪਣੇ ਹਲਕੇ ਤੋਂ ਬਾਹਰ ਡਿਊਟੀ ਕਰਦਾ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ 21 ਅਕਤੂਬਰ ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਬੁਲਾਰੇ ਅਨੁਸਾਰ ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਖਾਤੇ ਵਿਚੋਂ ਨਹੀਂ ਕੱਟੀ ਜਾਵੇਗੀ।

Gurminder Singh

This news is Content Editor Gurminder Singh