ਜ਼ਿਮਨੀ ਚੋਣਾਂ: ਚੌਥੇ ਦਿਨ ਵੀ ਪੰਜਾਬ ''ਚ ਕਿਸੇ ਉਮੀਦਵਾਰ ਨੇ ਨਹੀਂ ਭਰੇ ਕਾਗਜ਼

Thursday, Sep 26, 2019 - 09:28 PM (IST)

ਜ਼ਿਮਨੀ ਚੋਣਾਂ: ਚੌਥੇ ਦਿਨ ਵੀ ਪੰਜਾਬ ''ਚ ਕਿਸੇ ਉਮੀਦਵਾਰ ਨੇ ਨਹੀਂ ਭਰੇ ਕਾਗਜ਼

ਚੰਡੀਗੜ੍ਹ,(ਭੁੱਲਰ): ਵਿਧਾਨ ਸਭਾ ਹਲਕਾ ਫਗਵਾੜਾ (ਐਸ. ਸੀ), ਮੁਕੇਰੀਆਂ, ਦਾਖਾ ਤੇ ਜਲਾਲਾਬਾਦ ਵਿਧਾਨ ਸਭਾ ਹਲਕਿਆਂ ਲਈ ਹੋ ਰਹੀਆਂ ਉਪ ਚੋਣਾਂ ਲਈ ਲਈ ਨਾਮਜ਼ਦਗੀ ਦਾਖਲ ਕਰਨ ਦੇ ਚੌਥੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਨਹੀ ਕੀਤੇ ਗਏ। ਜ਼ਿਕਰਯੋਗ ਹੈ ਕਿ ਚਾਰ ਦਿਨਾਂ ਦੌਰਾਨ ਹੁਣ ਤੱਕ ਸਿਰਫ਼ ਇਕ ਆਜ਼ਾਦ ਉਮੀਦਵਾਰ ਦੇ ਕਾਗਜ਼ ਭਰੇ ਗਏ ਹਨ। ਮੁੱਖ ਚੋਣ ਅਧਿਕਾਰੀ ਪੰਜਾਬ ਦੇ ਇਕ ਬੁਲਾਰੇ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 30 ਸਤੰਬਰ ਹੈ। ਬੁਲਾਰੇ ਨੇ ਦੱਸਿਆ ਕਿ 28 ਸਤੰਬਰ ਜੋ ਕਿ ਮਹੀਨੇ ਦਾ ਚੌਥਾ ਸ਼ਨੀਵਾਰ ਹੈ ਨੈਗੋਸ਼ੀਏਬਲ ਇੰਸਟਰੁਮੈਂਟਸ ਐਕਟ 1881 ਅਧੀਨ ਛੁੱਟੀ ਵਾਲਾ ਦਿਨ ਹੈ। ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ। ਮਿਤੀ 29 ਸਤੰਬਰ ਜੋ ਕਿ ਐਤਵਾਰ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਵੀ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ।


Related News