ਮੁਕੇਰੀਆਂ ਤੋਂ ਕਾਂਗਰਸੀ ਉਮੀਦਵਾਰ ਇੰਦੂ ਬਾਲਾ ਨੇ ਭਰਿਆ ਨਾਮਜ਼ਦਗੀ ਪੱਤਰ

Monday, Sep 30, 2019 - 02:53 PM (IST)

ਮੁਕੇਰੀਆਂ ਤੋਂ ਕਾਂਗਰਸੀ ਉਮੀਦਵਾਰ ਇੰਦੂ ਬਾਲਾ ਨੇ ਭਰਿਆ ਨਾਮਜ਼ਦਗੀ ਪੱਤਰ

ਮੁਕੇਰੀਆਂ (ਅਮਰੀਕ)— ਪੰਜਾਬ 'ਚ ਜ਼ਿਮਨੀ ਚੋਣਾਂ ਲਈ ਕਾਂਗਰਸ ਵੱਲੋਂ ਮੁਕੇਰੀਆਂ ਸੀਟ ਤੋਂ ਐਲਾਨੀ ਗਈ ਉਮੀਦਵਾਰ ਇੰਦੂ ਬਾਲਾ ਵੱਲੋਂ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਗਿਆ। ਇੰਦੂ ਬਾਲਾ ਨੇ ਐੱਸ. ਡੀ. ਐੱਮ. ਅਸ਼ੋਕ ਕੁਮਾਰ ਦੀ ਕੋਰਟ 'ਚ ਪੇਪਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਸੂਬਾ ਇੰਚਾਰਜ ਆਸ਼ਾ ਕੁਮਾਰੀ, ਕੈਬਨਿਟ ਮੰਤਰੀ ਓ. ਪੀ. ਸੋਨੀ, ਸੁੰਦਰ ਸ਼ਾਮ ਅਰੋੜਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੰਗਤ ਸਿੰਘ ਗਿਲਜ਼ੀਆਂ ਅਤੇ ਡਾਕਟਰ ਰਾਜ ਕੁਮਾਰ ਚੱਬੇਵਾਲ ਮੌਜੂਦ ਸਨ। ਦੱਸਣਯੋਗ ਹੈ ਕਿ ਪੰਜਾਬ 'ਚ 21 ਅਕਤਬੂਰ ਨੂੰ ਦਾਖਾ, ਮੁਕੇਰੀਆਂ, ਜਲਾਲਾਬਾਦ ਅਤੇ ਫਗਵਾੜਾ ਦੀ ਸੀਟ 'ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। 


author

shivani attri

Content Editor

Related News