ਕਾਂਗਰਸ ਵਲੋਂ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

Monday, Sep 23, 2019 - 06:52 PM (IST)

ਕਾਂਗਰਸ ਵਲੋਂ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

ਚੰਡੀਗੜ੍ਹ : 21 ਅਕਤੂਬਰ ਨੂੰ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵਲੋਂ ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ, ਮੁਕੇਰੀਆਂ ਤੋਂ ਇੰਦੂ ਬਾਲਾ, ਦਾਖਾ ਤੋਂ ਸੰਦੀਪ ਸਿੰਘ ਸੰਧੂ ਅਤੇ ਹਲਕਾ ਜਲਾਲਾਬਾਦ ਤੋਂ ਰਮਿੰਦਰ ਆਵਲਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਫਿਲਹਾਲ ਅਜੇ ਤਕ ਹੋਰ ਕਿਸੇ ਵੀ ਸਿਆਸੀ ਪਾਰਟੀ ਵਲੋਂ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ। 
ਇਥੇ ਇਹ ਵੀ ਦੱਸਣਯੋਗ ਹੈ ਕਿ ਅੱਜ ਯਾਨੀ 23 ਤੋਂ ਨਾਮਜ਼ਦਗੀਆਂ ਦਾਖਲ ਕੀਤੇ ਜਾਣ ਦਾ ਸਮਾਂ ਸ਼ੁਰੂ ਹੋ ਗਿਆ ਹੈ ਅਤੇ ਇਹ ਨਾਮਜ਼ਦਗੀਆਂ 30 ਸਤੰਬਰ ਤਕ ਦਾਖਲ ਕੀਤੀਆਂ ਜਾ ਸਕਣਗੀਆਂ। ਚੋਣਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨ ਦਿੱਤੇ ਜਾਣਗੇ।


author

Gurminder Singh

Content Editor

Related News