ਨਿਯਮਾਂ ਦੀ ਉਲੰਘਣਾ ਕਰ ਕੇ ਲੋਕ ਮੂੰਹ ਢਕ ਕੇ ਚਲਾ ਰਹੇ ਹਨ ਦੋਪਹੀਆ ਵਾਹਨ

Monday, Feb 19, 2018 - 01:31 AM (IST)

ਨਿਯਮਾਂ ਦੀ ਉਲੰਘਣਾ ਕਰ ਕੇ ਲੋਕ ਮੂੰਹ ਢਕ ਕੇ ਚਲਾ ਰਹੇ ਹਨ ਦੋਪਹੀਆ ਵਾਹਨ

ਗੁਰਦਾਸਪੁਰ,   (ਦੀਪਕ)-  ਗੁਰਦਾਸਪੁਰ ਸ਼ਹਿਰ 'ਚ ਲਗਾਤਾਰ ਨਕਾਬਪੋਸ਼ ਲੁਟੇਰਿਆਂ ਵੱਲੋਂ ਕੀਤੀਆਂ ਜਾ ਰਹੀਆਂ ਲੁੱਟਾਂ-ਖੋਹਾਂ ਨੂੰ ਮੁੱਖ ਰੱਖਦੇ ਹੋਏ ਬੀਤੇ ਦਿਨ ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਮੂੰਹ ਢਕ ਕੇ ਵਾਹਨ ਚਲਾਉਣ 'ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਮੂੰਹ ਢਕ ਕੇ ਵਾਹਨ ਚਲਾਉਣ ਦਾ ਸਿਲਸਿਲਾ ਜਾਰੀ ਹੈ।
ਦੋਪਹੀਆ ਵਾਹਨ ਚਾਲਕ ਮੂੰਹ ਢਕ ਕੇ ਵਾਹਨ ਚਲਾਉਂਦੇ ਅੱਜ ਵੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਆਮ ਦੇਖੇ ਜਾ ਰਹੇ ਹਨ, ਜਿਸ ਤੋਂ ਸਾਫ ਲੱਗਦਾ ਹੈ ਕਿ ਲੋਕ ਪ੍ਰਸ਼ਾਸਨ ਦੇ ਹੁਕਮਾਂ ਨੂੰ ਟਿੱਚ ਜਾਣਦੇ ਹਨ।
ਜ਼ਿਕਰਯੋਗ ਹੈ ਕਿ ਸ਼ਹਿਰ 'ਚ ਕੁਝ ਦਿਨਾਂ ਤੋਂ ਲਗਾਤਾਰ ਨਕਾਬਪੋਸ਼ ਲੁਟੇਰਿਆਂ ਵੱਲੋਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਜਿਥੇ ਲੋਕਾਂ ਦੇ ਦਿਲਾਂ 'ਚ ਡਰ ਦਾ ਮਾਹੌਲ ਹੈ, ਉਥੇ ਹੀ ਪੁਲਸ ਲਈ ਵੀ ਇਨ੍ਹਾਂ ਵਾਰਦਾਤਾਂ ਨੂੰ ਰੋਕਣਾ ਚੁਣੌਤੀ ਬਣ ਚੁੱਕਾ ਹੈ।


Related News