ਜ਼ਿਮਨੀ ਚੋਣਾਂ ਦਾ ਐਲਾਨ ਹੁੰਦਿਆਂ ਹੀ ਅਲਰਟ ''ਤੇ ਆਈਆਂ ਸਿਆਸੀ ਪਾਰਟੀਆਂ, ਦਾਅਵੇਦਾਰਾਂ ਦੀਆਂ ਵਧੀਆਂ ਧੜਕਣਾਂ
Tuesday, Jun 11, 2024 - 04:24 AM (IST)
ਜਲੰਧਰ (ਚੋਪੜਾ)- ਜ਼ਿਮਨੀ ਚੋਣ ਦਾ ਐਲਾਨ ਹੁੰਦੇ ਹੀ ਇਕ ਵਾਰ ਫਿਰ ਤੋਂ ਸਾਰੀਆਂ ਸਿਆਸੀ ਪਾਰਟੀਆਂ ਅਲਰਟ ’ਤੇ ਆ ਗਈਆਂ ਹਨ ਕਿਉਂਕਿ ਲੋਕ ਸਭਾ ਚੋਣਾਂ ਦੇ ਕੁਝ ਸਮੇਂ ਬਾਅਦ ਹੋਣ ਵਾਲੀ ਜ਼ਿਮਨੀ ਚੋਣ ਵਿਚ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੀ ਸਾਖ ਦਾਅ ’ਤੇ ਲੱਗੀ ਦਿਖਾਈ ਦੇਵੇਗੀ।
10 ਜੁਲਾਈ ਨੂੰ ਜ਼ਿਮਨੀ ਚੋਣ ਦਾ ਐਲਾਨ ਹੋਣ ਨਾਲ ਸਾਰੀਆਂ ਪਾਰਟੀਆਂ ਤੋਂ ਟਿਕਟ ਦੇ ਸੰਭਾਵਿਤ ਦਾਅਵੇਦਾਰਾਂ ਦੀਆਂ ਧੜਕਣਾਂ ਵੀ ਤੇਜ਼ ਹੋ ਗਈਆਂ ਹਨ ਅਤੇ ਹਰੇਕ ਦਾਅਵੇਦਾਰ ਟਿਕਟ ਹਾਸਲ ਕਰਨ ਦੀ ਹੋੜ ਵਿਚ ਜੁਟ ਗਿਆ ਹੈ ਅਤੇ ਆਪਣੇ ਦਾਅਵੇਦਾਰੀ ਨੂੰ ਸਫਲ ਬਣਾਉਣ ਸਬੰਧੀ ਸਿਆਸੀ ਬਿਸਾਖ ’ਤੇ ਆਪਣੀਆਂ ਗੋਟੀਆਂ ਫਿਟ ਕਰਨ ਵਿਚ ਲੱਗਾ ਹੋਇਆ ਹੈ ਤਾਂ ਕਿ ਚੋਣ ਜਿੱਤ ਕੇ ਉਸ ਦਾ ਵਿਧਾਇਕ ਬਣਨ ਦਾ ਸੁਪਨਾ ਪੂਰਾ ਹੋ ਸਕੇ।
ਇਹ ਵੀ ਪੜ੍ਹੋ- ਪੰਜਾਬ ’ਚ ‘ਰਾਮੂਵਾਲੀਆ’ ਤੋਂ ਬਾਅਦ ਰਵਨੀਤ ਬਿੱਟੂ ਬਿਨਾਂ ਜਿੱਤੇ ਬਣੇ ਕੇਂਦਰੀ ਮੰਤਰੀ, ਸਾਂਭਣਗੇ ਇਹ ਮੰਤਰਾਲਾ
ਵੈਸਟ ਹਲਕੇ ਦੀ ਗੱਲ ਕਰੀਏ ਤਾਂ ਇਹ ਹਲਕਾ ਹਮੇਸ਼ਾ ਹੀ ਕਾਂਗਰਸ ਅਤੇ ਭਾਜਪਾ ਦਾ ਗੜ੍ਹ ਮੰਨਿਆ ਜਾਂਦਾ ਰਿਹਾ ਹੈ। ਸਿਰਫ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਇਸ ਹਲਕੇ ਵਿਚ ਸੰਨ੍ਹ ਲਾ ਕੇ ਦੋਵਾਂ ਰਵਾਇਤੀ ਪਾਰਟੀਆਂ ਨੂੰ ਢੇਰ ਕਰਦੇ ਹੋਏ ਇਸ ਹਲਕੇ ’ਤੇ ਆਪਣਾ ਕਬਜ਼ਾ ਜਮਾ ਲਿਆ ਸੀ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਸੂਬੇ ਭਰ ਵਿਚੋਂ 117 ਵਿਚੋਂ 92 ਸੀਟਾਂ ਜਿੱਤ ਕੇ ਸੱਤਾ ’ਤੇ ਕਾਬਜ਼ ਹੋਈ ਸੀ।
ਇਹ ਵੀ ਪੜ੍ਹੋ- ਮੋਦੀ ਕੈਬਨਿਟ ਦੇ ਮੰਤਰੀਆਂ ਦਾ ਐਲਾਨ, ਜਾਣੋ ਕੌਣ ਸੰਭਾਲੇਗਾ ਕਿਹੜੀ ਜ਼ਿੰਮੇਵਾਰੀ ?
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e