ਗੁਰਦਾਸਪੁਰ ਜ਼ਿਮਨੀ ਚੋਣ ਤੋਂ ਪਹਿਲਾਂ ''ਆਪ'' ਨੂੰ ਝਟਕਾ, ਮਾਝਾ ਜ਼ੋਨ ਦੇ ਇੰਚਾਰਜ ਨੇ ਦਿੱਤਾ ਅਸਤੀਫਾ

09/25/2017 2:05:24 PM

ਗੁਰਦਾਸਪੁਰ (ਦੀਪਕ) : ਗੁਰਦਾਸਪੁਰ ਦੀ ਲੋਕ ਸਭਾ ਸੀਟ 'ਤੇ 11 ਅਕਤੂਬਰ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਾਝਾ ਜ਼ੋਨ ਦੇ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਨੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਹੋ ਕੇ ਸਾਥੀਆਂ ਸਮੇਤ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਕਾਕੀ ਦਾ ਕਹਿਣਾ ਹੈ ਕਿ ਉਹ ਪਾਰਟੀ ਦੀਆਂ ਨੀਤੀਆਂ ਤੋਂ ਸਹਿਮਤ ਨਹੀਂ ਹਨ ਅਤੇ ਪਾਰਟੀ ਵਲੋਂ ਬਿਨਾਂ ਕੋਈ ਜਾਣਕਾਰੀ ਦਿੱਤੇ ਜ਼ਿਮਨੀ ਚੋਣ ਲਈ ਉਮੀਦਵਾਰ ਦੀ ਚੋਣ ਕੀਤੀ ਗਈ ਹੈ ਜਿਸ ਦੇ ਵਿਰੋਧ ਵਜੋਂ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।


Related News