ਨਰਸਿੰਗ ਕਾਲਜ ਨੂੰ ਲੈ ਕੇ ਸਿਹਤ ਮੰਤਰੀ ਦਾ ਸਲਾਰੀਆ 'ਤੇ ਵੱਡਾ ਬਿਆਨ (ਵੀਡੀਓ)

09/24/2017 7:40:16 PM

ਪਟਿਆਲਾ (ਬਖਸ਼ੀ) : ਗੁਰਦਾਸਪੁਰ ਜ਼ਿਮਨੀ ਚੋਣ ਲੜ ਰਹੇ ਭਾਜਪਾ ਉਮੀਦਵਾਰ ਸਵਰਨ ਸਿੰਘ ਸਲਾਰੀਆ ਦੇ ਨਰਸਿੰਗ ਕਾਲਜ ਨੂੰ ਲੈ ਕੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਨਿਸ਼ਾਨਾ ਵਿੰਨ੍ਹਿਆ ਹੈ। ਸਲਾਰੀਆ 'ਤੇ ਵਾਰ ਕਰਦਿਆਂ ਉਨ੍ਹਾਂ ਕਿਹਾ ਹੈ ਕਿ ਸਲਾਰੀਆ ਨੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ ਅਤੇ ਉਨ੍ਹਾਂ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਹੈ।
ਦੱਸ ਦਈਏ ਕਿ ਕਈ ਖਾਮੀਆਂ ਦੇ ਕਾਰਨ ਸਲਾਰੀਆ ਦੇ ਨਰਸਿੰਗ ਕਾਲਜ ਦੀ ਮਾਨਤਾ ਰੱਦ ਕਰ ਦਿੱਤੀ ਗਈ ਸੀ ਅਤੇ ਸੁਪਰੀਮ ਕੋਰਟ ਨੇ ਵੀ ਕਾਲਜ ਬੰਦ ਕਰਨ ਦਾ ਫੈਸਲਾ ਸੁਣਾਉਂਦੇ ਹੋਏ ਵਿਦਿਆਰਥੀਆਂ ਨੂੰ ਦੂਜੇ ਕਾਲਜਾਂ 'ਚ ਐਡਜਸਟ ਕਰਨ ਦੀ ਗੱਲ ਕਹੀ ਹੈ।