ਪੰਜਾਬ ''ਚ ਵੋਟਾਂ ਪੈਣ ਤੋਂ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਜਾਰੀ

10/19/2019 9:41:48 AM

ਚੰਡੀਗੜ੍ਹ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆ ਲਈ ਹੋ ਰਹੀਆਂ ਜ਼ਿਮਨੀ ਚੋਣਾਂ ਲਈ 21 ਅਕਤੂਬਰ, 2019 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਪ੍ਰਚਾਰ ਲਈ ਤੈਅ ਸਮਾਂ ਸੀਮਾਂ 19 ਅਕਤੂਬਰ ਸ਼ਾਮ 6 ਵਜੇ ਖਤਮ ਹੋ ਜਾਵੇਗੀ। ਇਸ ਤੋਂ ਬਾਅਦ ਆਦਰਸ਼ ਚੋਣ ਜ਼ਾਬਤੇ ਅਧੀਨ ਲਾਗੂ ਕੀਤੀਆਂ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਸੂਬੇ ਦੇ ਸਬੰਧਿਤ ਜ਼ਿਲਾ ਚੋਣ ਅਫ਼ਸਰਾਂ ਨੂੰ ਜਾਰੀ ਕਰ ਦਿੱਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਚੋਣ ਪ੍ਰਚਾਰ ਲਈ ਤੈਅ ਸੀਮਾ ਜੋ ਕਿ ਲੋਕ ਪ੍ਰਤੀਨਿੱਧਤਾ ਐਕਟ 1951 ਦੀ ਧਾਰਾ 126 ਅਨੁਸਾਰ ਤੈਅ ਕੀਤੀ ਗਈ ਹੈ। ਇਸ ਅਨੁਸਾਰ ਵੋਟਾਂ ਪੈਣ ਦਾ ਕਾਰਜ ਸਮਾਪਤੀ ਹੋਣ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਕੀਤਾ ਜਾਣਾ ਹੈ ਅਤੇ ਇਹ ਸਮਾਂ ਸ਼ੁਰੂ ਹੁੰਦੇ ਸਾਰ ਚੋਣ ਪ੍ਰਚਾਰ ਲਈ ਹਲਕੇ ਵਿੱਚ ਵੋਟਰ ਵਜੋਂ ਰਜਿਸਟਰ ਨਾ ਹੋਣ ਦੇ ਬਾਵਜੂਦ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਕਰਨ ਲਈ ਆਏ ਹੋਏ ਸਿਆਸੀ ਆਗੂਆਂ/ ਪਾਰਟੀ ਵਰਕਰਾਂ/ਕੰਪੇਨ ਵਰਕਰਾਂ ਨੂੰ ਹਲਕੇ 'ਚੋਂ ਬਾਹਰ ਜਾਣਾ ਪਵੇਗਾ ਅਤੇ ਜਿਲਾਂ ਚੋਣ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਇਹ ਯਕੀਨੀ ਬਣਾਵੇਗਾ ਕਿ ਪ੍ਰਚਾਰ ਲਈ ਤੈਅ ਸਮਾਂ ਖਤਮ ਹੁੰਦੇ ਸਾਰ ਹਲਕੇ 'ਚ ਸਿਰਫ ਰਜਿਸਟਰ ਵੋਟਰ ਹੀ ਹੋਣ ਉਸ ਤੋਂ ਇਲਾਵਾ ਬਾਹਰੀ ਵਿਅਕਤੀ ਨਾ ਹੋਵੇ ਪਰ ਜਿਸ ਹਲਕੇ ਲੋਕ ਸਭਾ/ਵਿਧਾਨ ਸਭਾ ਹਲਕੇ 'ਚ ਵੋਟਾਂ ਪੈ ਰਹੀਆਂ ਹਨ, ਉਸ ਹਲਕੇ ਦੇ ਚੁਣੇ ਹੋਏ ਐਮ.ਪੀ. ਜਾਂ ਐਮ. ਐਲ. ਏ ਜੇਕਰ ਉਸ ਹਲਕੇ ਦਾ ਵੋਟਰ ਨਾ ਵੀ ਹੋਵੇ ਤਾਂ ਵੀ ਉਸ ਨੂੰ ਹਲਕੇ 'ਚੋਂ ਬਾਹਰ ਜਾਣ ਲਈ ਨਹੀਂ ਕਿਹਾ ਜਾ ਸਕਦਾ।
ਡਾ. ਰਾਜੂ ਨੇ ਦੱਸਿਆ ਕਿ ਇਨਾਂ ਹੁਕਮਾਂ ਦੇ ਪਾਲਣਾ ਲਈ ਚੋਣ ਅਮਲ 'ਚ ਲੱਗਿਆ ਸਿਵਲ ਅਤੇ ਪੁਲਸ ਪ੍ਰਸ਼ਾਸਨ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਜ਼ਿਲਾ ਪ੍ਰਸ਼ਾਸਨ ਅਤੇ ਪੁਲਸ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਨ੍ਹਾਂ ਅਧੀਨ ਆਉਂਦੇ ਖੇਤਰ 'ਚ ਸਥਿਤ ਕਮਿਊਨਟੀ ਸੈਂਂਟਰ/ਧਰਮਸ਼ਾਲਾ/ਲੌਜ/ਗੈਸਟ ਹਾਊਸ ਅਤੇ ਹੋਰ ਇਸ ਤਰ੍ਹਾਂ ਦੀਆਂ ਥਾਵਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਇਨ੍ਹਾਂ ਥਾਵਾਂ 'ਚ ਰੁਕਣ ਵਾਲਿਆਂ ਦੀ ਸੂਚੀ 'ਤੇ ਨਿਗਾਹ ਰੱਖੀ ਜਾਵੇ।


Babita

Content Editor

Related News