ਸੀ. ਆਈ. ਏ. ਸਟਾਫ ਨੇ ਇਕ ਕਿਲੋ ਅਫੀਮ ਸਣੇ 2 ਕੀਤੇ ਕਾਬੂ

Friday, Feb 17, 2023 - 06:35 PM (IST)

ਸੀ. ਆਈ. ਏ. ਸਟਾਫ ਨੇ ਇਕ ਕਿਲੋ ਅਫੀਮ ਸਣੇ 2 ਕੀਤੇ ਕਾਬੂ

ਤਰਨਤਾਰਨ (ਰਮਨ ਚਾਵਲਾ)-ਸੀ. ਆਈ. ਏ. ਸਟਾਫ ਤਰਨਤਾਰਨ ਦੀ ਪੁਲਸ ਵੱਲੋਂ ਮੁਲਜ਼ਮਾਂ ਨੂੰ 1 ਕਿਲੋ ਅਫੀਮ ਅਤੇ 1 ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਸਿਟੀ ਤਰਨਤਾਰਨ ਵਿਖੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਐੱਸ. ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਤਰਨਤਾਰਨ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਬਾਠ ਚੌਕ ਤਰਨਤਾਰਨ ਵਿਖੇ ਗਸ਼ਤ ਦੌਰਾਨ ਇਕ ਮੋਟਰਸਾਈਕਲ ਉੱਪਰ ਸਵਾਰ 2 ਵਿਅਕਤੀਆਂ ਨੂੰ ਰੋਕਦੇ ਹੋਏ ਤਲਾਸ਼ੀ ਲੈਣ ਉਪਰੰਤ ਉਨ੍ਹਾਂ ਕੋਲੋਂ 1 ਕਿਲੋ ਅਫੀਮ ਬਰਾਮਦ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ ਮਾਨ ਪੁੱਤਰ ਨਿਸ਼ਾਨ ਸਿੰਘ ਵਾਸੀ ਰੱਤਾ ਗੁੱਦਾ ਅਤੇ ਬਿਕਰਮਜੀਤ ਸਿੰਘ ਉਰਫ ਬਾਠ ਪੁੱਤਰ ਸੁਖਰਾਜ ਸਿੰਘ ਵਾਸੀ ਦੇਉ ਬਾਠ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਸਿਟੀ ਤਰਨਤਾਰਨ ਵਿਖੇ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


author

Manoj

Content Editor

Related News