ਪੰਜਾਬ ਵਿਧਾਨ ਸਭਾ 'ਚ 'ਨਾਗਰਿਕਤਾ ਸੋਧ ਐਕਟ' ਖਿਲਾਫ ਮਤਾ ਪਾਸ

Friday, Jan 17, 2020 - 03:59 PM (IST)

ਪੰਜਾਬ ਵਿਧਾਨ ਸਭਾ 'ਚ 'ਨਾਗਰਿਕਤਾ ਸੋਧ ਐਕਟ' ਖਿਲਾਫ ਮਤਾ ਪਾਸ

ਚੰਡੀਗੜ੍ਹ (ਅਸ਼ਵਨੀ) : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਅਤੇ ਆਖਰੀ ਦਿਨ 'ਨਾਗਰਿਕਤਾ ਸੋਧ ਐਕਟ' ਖਿਲਾਫ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ 'ਚ ਪਾਸ ਕਰ ਦਿੱਤਾ ਗਿਆ। 'ਨਾਗਰਿਕਤਾ ਸੋਧ ਐਕਟ' ਖਿਲਾਫ ਕੈਬਨਿਟ ਮੰਤਰ ਬ੍ਰਹਮ ਮੋਹਿੰਦਰਾ ਵਲੋਂ ਮਤਾ ਪੇਸ਼ ਕੀਤਾ ਗਿਆ ਸੀ। ਇਸ ਐਕਟ 'ਤੇ ਚਰਚਾ ਲਈ ਸਦਨ ਦਾ ਸਮਾਂ ਵੀ ਵਧਾਇਆ ਗਿਆ ਸੀ, ਤਾਂ ਜੋ ਹਰ ਪਹਿਲੂ 'ਤੇ ਖੁੱਲ੍ਹ ਕੇ ਚਰਚਾ ਕੀਤੀ ਜਾ ਸਕੇ।

ਅਖੀਰ 'ਚ ਇਸ ਐਕਟ ਨੂੰ ਵਿਧਾਨ ਸਭਾ 'ਚ ਪਾਸ ਕਰ ਦਿੱਤਾ ਗਿਆ। ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਵਲੋਂ ਵੀ ਇਸ ਐਕਟ ਖਿਲਾਫ ਪੇਸ਼ ਕੀਤੇ ਮਤੇ ਦਾ ਸਮਰਥਨ ਕੀਤਾ ਗਿਆ। ਇਸ ਐਕਟ ਬਾਰੇ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ 'ਨਾਗਰਿਕਤਾ ਸੋਧ ਐਕਟ' ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਕਰਦਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਰਲ ਵਿਧਾਨ ਸਭਾ 'ਚ ਵੀ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਰੱਦ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਸਦਨ ਵਲੋਂ ਪਾਸ ਕਰ ਦਿੱਤਾ ਗਿਆ ਸੀ।


author

Babita

Content Editor

Related News