ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਸਕਦੀ ਹੈ ਹਰਸਿਮਰਤ ਬਾਦਲ!

10/04/2019 9:25:21 AM

ਪਟਿਆਲਾ (ਰਾਜੇਸ਼ ਪੰਜੌਲਾ)—ਹਰਿਆਣਾ ਵਿਧਾਨ ਸਭਾ ਚੋਣਾਂ ਕਾਰਣ ਅਕਾਲੀ-ਭਾਜਪਾ ਗਠਜੋੜ ਵਿਚ ਪਈ ਤਰੇੜ ਕਾਰਣ ਹੁਣ ਗਠਜੋੜ ਵਿਚ ਤਲਵਾਰਾਂ ਮਿਆਨਾਂ 'ਚੋਂ ਖਿੱਚੀਆਂ ਜਾ ਰਹੀਆਂ ਹਨ। ਭਾਜਪਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਪੰਥਕ ਮੁੱਦੇ ਖੋਹਣ ਅਤੇ ਹਰਿਆਣਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਨੂੰ ਭਾਜਪਾ ਵਿਚ ਸ਼ਾਮਲ ਕਰਨ ਤੋਂ ਬਾਅਦ ਬੇਸ਼ੱਕ ਅਕਾਲੀ ਦਲ ਨੇ ਪਲਟਵਾਰ ਕਰਦਿਆਂ ਹਰਿਆਣਾ ਦੇ ਵਿਧਾਨ ਸਭਾ ਹਲਕਾ ਕਾਲਾਂਵਾਲੀ ਦੇ ਆਗੂ ਰਾਜਿੰਦਰ ਸਿੰਘ ਦੇਸੂ ਜੋਧਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰ ਕੇ ਉਨ੍ਹਾਂ ਨੂੰ ਅਕਾਲੀ ਦਲ ਦਾ ਉਮੀਦਵਾਰ ਬਣਾਉਣ ਦਾ ਐਲਾਨ ਕਰ ਦਿੱਤਾ ਹੈ ਪਰ ਅਕਾਲੀ ਦਲ ਹੁਣ ਇਸ ਮਾਮਲੇ ਵਿਚ ਹੋਰ ਹਮਲਾਵਰ ਹੁੰਦਾ ਦਿਖਾਈ ਦੇ ਰਿਹਾ ਹੈ। ਸੂਤਰਾਂ ਮੁਤਾਬਕ ਇਸ ਕਾਰਣ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਅਹੁਦੇ ਤੋਂ ਕਿਸੇ ਵੀ ਸਮੇਂ ਅਸਤੀਫਾ ਦੇ ਸਕਦੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਉੱਚ ਪੱਧਰੀ ਸੂਤਰਾਂ ਅਨੁਸਾਰ ਬਾਦਲ ਅਤੇ ਮਜੀਠੀਆ ਪਰਿਵਾਰ ਦੀ ਅਹਿਮ ਮੀਟਿੰਗ ਹੋਈ ਹੈ। ਇਸ ਵਿਚ ਆਰ-ਪਾਰ ਦੀ ਲੜਾਈ ਲੜਨ ਦਾ ਫੈਸਲਾ ਕੀਤਾ ਗਿਆ। ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਸਪੱਸ਼ਟ ਸਟੈਂਡ ਹੈ ਕਿ ਹੁਣ ਭੰਬਲਭੂਸੇ ਵਿਚ ਨਾ ਰਿਹਾ ਜਾਵੇ। ਅਕਾਲੀ ਦਲ ਨੂੰ ਸਪੱਸ਼ਟ ਸਟੈਂਡ ਲੈਣਾ ਚਾਹੀਦਾ ਹੈ। ਅਕਾਲੀ ਦਲ ਕੋਲ ਇਹ ਰਿਪੋਰਟ ਪਹੁੰਚ ਰਹੀ ਹੈ ਕਿ ਜੇਕਰ ਅਕਾਲੀ ਦਲ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਪੰਜਾਬ ਦੇ ਕਿਸਾਨਾਂ ਅਤੇ ਸਿੱਖਾਂ ਦੇ ਮੁੱਦਿਆਂ ਸਬੰਧੀ ਸੰਘਰਸ਼ ਕਰਦਾ ਹੈ ਤਾਂ ਅਕਾਲੀ ਦਲ ਲਈ ਇਹ ਫਾਇਦੇ ਵਿਚ ਰਹੇਗਾ। ਅਕਾਲੀ ਦਲ ਨੂੰ ਹਮੇਸ਼ਾ ਉਦੋਂ ਹੀ ਸੱਤਾ ਮਿਲੀ ਹੈ ਜਦੋਂ ਉਹ ਕੇਂਦਰ ਸਰਕਾਰ ਖਿਲਾਫ ਲੜਾਈ ਲੜਦਾ ਰਿਹਾ ਹੈ। ਕੇਂਦਰ ਦੀ ਮੌਜੂਦਾ ਮੋਦੀ ਸਰਕਾਰ ਤੋਂ ਅਕਾਲੀ ਦਲ ਅਤੇ ਪੰਜਾਬ ਨੂੰ ਕੋਈ ਵੱਡਾ ਫਾਇਦਾ ਨਹੀਂ ਮਿਲ ਰਿਹਾ। ਅਕਾਲੀ ਦਲ ਨੇ ਧਾਰਾ 370 ਨੂੰ ਹਟਾਉਣ ਸਮੇਤ ਭਾਜਪਾ ਦੇ ਹਰੇਕ ਸਟੈਂਡ ਦਾ ਸਮਰਥਨ ਕੀਤਾ ਹੈ। ਭਾਜਪਾ ਨੇ ਕਦੇ ਵੀ ਬਰਗਾੜੀ ਮੁੱਦੇ 'ਤੇ ਅਕਾਲੀ ਦਲ ਦੇ ਹੱਕ ਵਿਚ ਅਵਾਜ਼ ਨਹੀਂ ਉਠਾਈ।

ਪੰਜਾਬ ਸਰਕਾਰ ਦੇ ਆਰਥਕ ਹਾਲਾਤ ਬਦ ਤੋਂ ਬਦਤਰ ਹਨ। ਪੰਜਾਬ ਸਰਕਾਰ ਲਈ ਮੁਲਾਜ਼ਮਾਂ ਨੂੰ ਤਨਖਾਹ ਦੇਣੀ ਵੀ ਮੁਸ਼ਕਲ ਹੋ ਰਹੀ ਹੈ। ਪਹਿਲੀ ਵਾਰ ਪੰਜਾਬ ਸਰਕਾਰ ਤੋਂ ਆਪਣੇ ਮੁਲਾਜ਼ਮਾਂ ਨੂੰ ਡੀ. ਏ. ਦੀ ਕਿਸ਼ਤ ਨਹੀਂ ਦਿੱਤੀ ਜਾ ਰਹੀ ਹੈ। ਮੁਲਾਜ਼ਮ ਵਰਗ ਬਹੁਤ ਦੁਖੀ ਹੈ। ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਵੀ ਪੰਜਾਬ ਦੇ ਲੋਕ ਦੁਖੀ ਹਨ। ਅਕਾਲੀ ਰਾਜਨੀਤੀ ਦੇ ਰਣਨੀਤੀਕਾਰਾਂ ਨੇ ਬਾਦਲ ਪਰਿਵਾਰ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਆਰਥਕ ਹਾਲਾਤ ਹੋਰ ਖਰਾਬ ਹੋਣਗੇ। ਕੈਪਟਨ ਸਰਕਾਰ ਦੇ ਢਾਈ ਸਾਲ ਦੇ ਕਾਰਜਕਾਲ ਵਿਚ ਵਿਕਾਸ ਦੇ ਨਾਂ 'ਤੇ ਸਿਰਫ ਸਰਕਾਰੀ ਪ੍ਰੈੱਸ ਨੋਟ ਹੀ ਨਿਕਲੇ ਹਨ। ਜ਼ਮੀਨੀ ਪੱਧਰ 'ਤੇ ਕੁਝ ਨਹੀਂ ਹੋਇਆ। ਪੰਜਾਬ ਦਾ ਕਿਸਾਨ ਅਤੇ ਵਪਾਰੀ ਕੇਂਦਰ ਸਰਕਾਰ ਦੇ ਖਿਲਾਫ ਹੈ। ਪੰਜਾਬ ਦਾ ਮੁਲਾਜ਼ਮ ਅਤੇ ਦਲਿਤ ਵਰਗ ਸੂਬਾ ਸਰਕਾਰ ਦੇ ਖਿਲਾਫ ਹੈ। ਅਜਿਹੇ ਵਿਚ ਅਕਾਲੀ ਦਲ ਨੂੰ ਸਟੈਂਡ ਲੈਂਦੇ ਹੋਏ ਕੇਂਦਰੀ ਮੰਤਰੀ ਮੰਡਲ ਤੋਂ ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਦਿਵਾ ਕੇ ਪੰਜਾਬ ਦੇ ਹਿਤਾਂ ਲਈ ਸੜਕਾਂ 'ਤੇ ਉੱਤਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਵਿਚ ਅਕਾਲੀ ਦਲ ਆਪਣਾ ਖੋਹਿਆ ਹੋਇਆ ਵੋਟ ਬੈਂਕ ਹਾਸਲ ਕਰ ਸਕੇ।

ਅਕਾਲੀ ਰਣਨੀਤੀਕਾਰਾਂ ਦਾ ਮੰਨਣਾ ਹੈ ਕਿ ਹਰਸਿਮਰਤ ਕੌਰ ਨੂੰ ਜੋ ਮੰਤਰਾਲਾ ਦਿੱਤਾ ਗਿਆ ਹੈ, ਉਸ ਦਾ ਪੰਜਾਬ ਨੂੰ ਕੋਈ ਸਿਆਸੀ ਲਾਭ ਵੀ ਨਹੀਂ ਮਿਲ ਰਿਹਾ। ਇਕ ਕੇਂਦਰੀ ਮੰਤਰੀ ਅਹੁਦੇ ਲਈ ਅਕਾਲੀ ਦਲ ਦੀ ਹੋਂਦ ਨੂੰ ਦਾਅ 'ਤੇ ਲਾਉਣਾ ਠੀਕ ਨਹੀਂ। ਹੁਣ ਸਮਾਂ ਆ ਗਿਆ ਹੈ ਕਿ ਅਕਾਲੀ ਦਲ ਆਪਣੇ ਵਜੂਦ ਨੂੰ ਬਚਾਉਣ ਲਈ 'ਕਰੋ ਜਾਂ ਮਰੋ' ਦੀ ਰਾਜਨੀਤੀ 'ਤੇ ਕੰਮ ਕਰਦੇ ਹੋਏ ਸਖਤ ਸਟੈਂਡ ਲਏ ਅਤੇ ਹਰ।

ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਅਟੁੱਟ ਹੈ। ਪੰਜਾਬ ਦੀਆਂ 4 ਉੱਪ ਚੋਣਾਂ ਦੀ ਰਣਨੀਤੀ ਲਈ ਅਕਾਲੀ-ਭਾਜਪਾ ਤਾਲਮੇਲ ਕਮੇਟੀ ਦੀ 5 ਅਕਤੂਬਰ ਨੂੰ ਜਲੰਧਰ ਵਿਖੇ ਮੀਟਿੰਗ ਬੁਲਾਈ ਗਈ ਹੈ। ਇਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਸਮੇਤ ਦੋਵਾਂ ਪਾਰਟੀਆਂ ਦੇ ਆਗੂ ਸ਼ਿਰਕਤ ਕਰਨਗੇ। ਹਰਿਆਣਾ ਵਿਧਾਨ ਸਭਾ ਚੋਣਾਂ ਦਾ ਮਸਲਾ ਵੱਖਰਾ ਹੈ। ਹਰਿਆਣਾ ਵਿਚ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਇਕੱਲਿਆਂ ਚੋਣ ਲੜਦਾ ਰਿਹਾ ਹੈ। ਪੰਜਾਬ ਦੀ ਤਰ੍ਹਾਂ ਕੇਂਦਰ ਵਿਚ ਵੀ ਅਕਾਲੀ-ਭਾਜਪਾ ਦਾ ਮਜ਼ਬੂਤ ਗਠਜੋੜ ਹੈ। ਅਜਿਹੇ ਵਿਚ ਬੀਬਾ ਹਰਸਿਮਰਤ ਕੌਰ ਬਾਦਲ ਦੀਆਂ ਅਸਤੀਫਾ ਦੇਣ ਦੀਆਂ ਖਬਰਾਂ ਬੇਬੁਨਿਆਦ ਅਤੇ ਹਕੀਕਤ ਤੋਂ ਦੂਰ ਹਨ। ਅਕਾਲੀ-ਭਾਜਪਾ ਗਠਜੋੜ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਕਰ ਰਿਹਾ ਹੈ। ਕਾਂਗਰਸ ਨੂੰ ਇਸ ਗਠਜੋੜ ਦਾ ਡਰ ਸਤਾ ਰਿਹਾ ਹੈ। ਇਸ ਕਰ ਕੇ ਲਗਾਤਾਰ ਅਕਾਲੀ-ਭਾਜਪਾ ਗਠਜੋੜ ਬਾਰੇ ਕਾਂਗਰਸੀ ਆਗੂ ਬੇਤੁਕੇ ਬਿਆਨ ਦੇ ਰਹੇ ਹਨ।

Shyna

This news is Content Editor Shyna