ਪੰਜਾਬ ਮੰਤਰੀ ਮੰਡਲ ਵੱਲੋਂ ਸਰਕਾਰੀ ਕਾਲਜਾਂ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ ਨੂੰ ਪ੍ਰਵਾਨਗੀ

Wednesday, Dec 01, 2021 - 06:50 PM (IST)

ਪੰਜਾਬ ਮੰਤਰੀ ਮੰਡਲ ਵੱਲੋਂ ਸਰਕਾਰੀ ਕਾਲਜਾਂ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ ਨੂੰ ਪ੍ਰਵਾਨਗੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਉਚੇਰੀ ਸਿੱਖਿਆ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਕੀਮ ਨਾਲ ਜਿੱਥੇ ਗਰੀਬ ਵਿਦਿਆਰਥੀਆਂ ਖਾਸ ਕਰਕੇ ਜਨਰਲ ਵਰਗ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਦਦ ਮਿਲੇਗੀ, ਉਥੇ ਹੀ ਉਚੇਰੀ ਸਿੱਖਿਆ ਦੇ ਖੇਤਰ ਵਿਚ ਕੁਲ ਦਾਖਲਾ ਅਨੁਪਾਤ (ਜੀ.ਈ.ਆਰ.) ਨੂੰ ਬਿਹਤਰ ਬਣਾਉਣ ਵਿਚ ਵੀ ਸਹਾਇਤਾ ਮਿਲੇਗੀ। ਇਸ ਸਕੀਮ ਨਾਲ ਸਾਲਾਨਾ 36.05 ਕਰੋੜ ਰੁਪਏ ਦਾ ਵਿੱਤੀ ਖਰਚਾ ਆਵੇਗਾ। ਇਸ ਸਕੀਮ ਦੀਆਂ ਵਿਸ਼ੇਸ਼ਤਾਵਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਸਕੀਮ ਸਿਰਫ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ’ਤੇ ਲਾਗੂ ਹੋਵੇਗੀ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨਾਲ ਕਲੇਸ਼ ਦਰਮਿਆਨ ਸੁਨੀਲ ਜਾਖੜ ਦਾ ਧਮਾਕੇਦਾਰ ਟਵੀਟ, ਆਖੀ ਵੱਡੀ ਗੱਲ

ਵਜ਼ੀਫੇ ਦੀ ਰਾਸ਼ੀ ਇਕਸਾਰ ਹੋਵੇਗੀ ਅਤੇ ਯੂਨੀਵਰਸਿਟੀ ਵੱਲੋਂ ਵਸੂਲੀ ਕੀਤੀ ਜਾਂਦੀ ਫੀਸ ਦੇ ਅਨੁਪਾਤ ਮੁਤਾਬਕ ਹੋਵੇਗੀ। ਜੇਕਰ ਵਿਦਿਆਰਥੀ 60 ਫੀਸਦੀ ਤੋਂ ਵੱਧ ਅਤੇ 70 ਫ਼ੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਦਾ ਹੈ ਤਾਂ ਉਸ ਨੂੰ ਯੂਨੀਵਰਸਿਟੀ ਦੀ ਫੀਸ ਵਿਚ 70 ਫ਼ੀਸਦੀ ਰਿਆਇਤ ਦਿੱਤੀ ਜਾਵੇਗੀ। ਇਸੇ ਤਰ੍ਹਾਂ 70 ਫ਼ੀਸਦੀ ਤੋਂ ਵੱਧ ਅਤੇ 80 ਫ਼ੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ ਫੀਸ ਵਿਚ 80 ਫ਼ੀਸਦੀ ਰਿਆਇਤ ਮਿਲੇਗੀ। 80 ਫ਼ੀਸਦੀ ਤੋਂ ਵੱਧ ਅਤੇ 90 ਫ਼ੀਸਦੀ ਤੋਂ ਘੱਟ ਅੰਕ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 90 ਫ਼ੀਸਦੀ ਰਿਆਇਤ ਜਦਕਿ 90 ਫ਼ੀਸਦੀ ਤੋਂ ਵੱਧ ਅਤੇ 100 ਫ਼ੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 100 ਫ਼ੀਸਦੀ ਰਿਆਇਤ ਮਿਲੇਗੀ।

ਇਹ ਵੀ ਪੜ੍ਹੋ : ਮੋਗਾ ’ਚ ਪੰਜਾਬ ਪੁਲਸ ਦਾ ਮੁਲਾਜ਼ਮ ਗ੍ਰਿਫ਼ਤਾਰ, ਪੂਰੀ ਘਟਨਾ ਜਾਣ ਹੋਵੋਗੇ ਹੈਰਾਨ

ਵਿਦਿਆਰਥੀਆਂ ਨੂੰ ਵਜ਼ੀਫਾ ਤਾਂ ਹੀ ਦਿੱਤਾ ਜਾਵੇਗਾ, ਜੇਕਰ ਉਨ੍ਹਾਂ ਨੂੰ ਕੋਈ ਹੋਰ ਵਜ਼ੀਫਾ ਨਾ ਮਿਲਦਾ ਹੋਵੇ। ਜੇਕਰ ਵਿਦਿਆਰਥੀ ਸੂਬਾ ਸਰਕਾਰ ਜਾਂ ਕੇਂਦਰ ਸਰਕਾਰ ਦੀ ਕਿਸੇ ਸਕੀਮ ਅਧੀਨ ਕੋਈ ਵਜ਼ੀਫਾ ਪ੍ਰਾਪਤ ਕਰ ਰਿਹਾ ਹੋਵੇ ਅਤੇ ਇਸ ਨਵੀਂ ਸਕੀਮ ਅਧੀਨ ਮਿਲਣ ਵਾਲਾ ਲਾਭ ਉਸ ਨਾਲੋਂ ਵੱਧ ਬਣਦਾ ਹੋਵੇ ਤਾਂ ਉਸ ਨੂੰ ਇਸ ਨਵੀਂ ਸਕੀਮ ਅਧੀਨ ਮਿਲਣ ਵਾਲੇ ਵਜ਼ੀਫੇ ਅਤੇ ਪਹਿਲਾਂ ਮਿਲਦੇ ਵਜ਼ੀਫੇ ਦੇ ਅੰਤਰ ਵਾਲੀ ਰਾਸ਼ੀ ਹੀ ਅਦਾਇਗੀਯੋਗ ਹੋਵੇਗੀ।

ਇਹ ਵੀ ਪੜ੍ਹੋ : ਸਿੱਖਿਆ ਦੇ ਮਾਮਲੇ ’ਤੇ ਵਧਿਆ ਵਿਵਾਦ, ਮਨੀਸ਼ ਸਿਸੋਦੀਆ ਦਾ ਮੁੱਖ ਮੰਤਰੀ ਚੰਨੀ ਦੇ ਹਲਕੇ ਦੇ ਸਕੂਲਾਂ ’ਚ ਛਾਪਾ

ਬੁਲਾਰੇ ਨੇ ਦੱਸਿਆ ਕਿ ਇਹ ਵਿਵਸਥਾ ਤਾਂ ਹੀ ਲਾਗੂ ਹੋਵੇਗੀ, ਜੇਕਰ ਵਿਦਿਆਰਥੀ ਸਾਰੇ ਵਿਸ਼ਿਆਂ ਵਿਚ ਇਮਤਿਹਾਨ ਪਾਸ ਕਰਦਾ ਹੈ। ਜੇਕਰ ਕੋਈ ਵਿਦਿਆਰਥੀ ਇਸ ਤੱਥ ਦੇ ਬਾਵਜੂਦ ਕਿਸੇ ਵੀ ਵਿਸ਼ੇ ਦਾ ਇਮਤਿਹਾਨ ਪਾਸ ਨਹੀਂ ਕਰ ਪਾਉਂਦਾ ਪਰ ਬਾਕੀ ਵਿਸ਼ਿਆਂ ਵਿਚ ਪ੍ਰਾਪਤ ਕੀਤੇ ਅੰਕਾਂ ਦੇ ਆਧਾਰ ਉਤੇ ਉਹ ਵਜ਼ੀਫੇ ਦਾ ਪਾਤਰ ਬਣਦਾ ਹੈ ਤਾਂ ਵੀ ਉਸ ਨੂੰ ਵਜ਼ੀਫਾ ਸਕੀਮ ਲਈ ਵਿਚਾਰਿਆ ਨਹੀਂ ਜਾਵੇਗਾ। ਬੁਲਾਰੇ ਨੇ ਇਹ ਵੀ ਦੱਸਿਆ ਕਿ ਇਹ ਸਕੀਮ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ’ਤੇ ਲਾਗੂ ਹੋਵੇਗੀ।

ਇਹ ਵੀ ਪੜ੍ਹੋ : ਫਿਲੌਰ ਦੇ ਅਖੌਤੀ ਬਾਬੇ ਨੇ ਬੱਚੀ ਨਾਲ ਟੱਪੀਆਂ ਹੱਦਾਂ, ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਅਸ਼ਲੀਲ ਵੀਡੀਓ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News