ਮੰਤਰੀ ਮੰਡਲ ਵਲੋਂ ‘ਪੰਜਾਬ ਸਟੇਟ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ-2021’ ਨੂੰ ਮਨਜ਼ੂਰੀ

11/09/2021 11:22:49 PM

ਚੰਡੀਗੜ੍ਹ(ਅਸ਼ਵਨੀ)– ਸੂਬੇ ਵਿਚ ਲੋਕਾਂ ਨੂੰ ਰੇਤ ਅਤੇ ਗਰੈਵਲ (ਬੱਜਰੀ) ਘੱਟ ਤੋਂ ਘੱਟ ਵਾਜਿਬ ਰੇਟਾਂ ’ਤੇ ਮੁਹੱਈਆ ਕਰਵਾਉਣ ਲਈ ਇੱਕ ਇਤਿਹਾਸਕ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਅੱਜ ਸੂਬੇ ਭਰ ਵਿਚ ਰੇਤ ਅਤੇ ਗਰੈਵਲ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੀ ਕੀਮਤ ’ਤੇ ਮੁਹੱਈਆ ਕਰਵਾਉਣ ਲਈ ‘ਪੰਜਾਬ ਸਟੇਟ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ-2021’ ਨੂੰ ਪ੍ਰਵਾਨਗੀ ਦਿੱਤੀ।

ਇਹ ਵੀ ਪੜ੍ਹੋ- ਦੀਵਾਲੀ ਬੰਪਰ ਨੇ ਪਟਿਆਲਾ ਦੇ ਨੌਜਵਾਨ ਕਾਰਪੈਂਟਰ ਦੀ ਬਦਲੀ ਤਕਦੀਰ, ਰਾਤੋ-ਰਾਤ ਬਣਿਆ ਕਰੋੜਪਤੀ

ਮੁੱਖ ਮੰਤਰੀ ਦਫਤਰ ਮੁਤਾਬਕ ਨਵੀਂ ਮਾਈਨਿੰਗ ਪਾਲਿਸੀ ਅਨੁਸਾਰ ਆਮ ਪਬਲਿਕ ਨੂੰ ਰੇਤ ਅਤੇ ਗਰੈਵਲ ਮਾਈਨਿੰਗ ਸਾਈਟਾਂ ’ਤੇ 5.50 ਰੁਪਏ ਪ੍ਰਤੀ ਕਿਊਬਕ ਫੁੱਟ ’ਤੇ ਉਪਲਬਧ ਕਰਵਾਇਆ ਜਾਵੇਗਾ, ਜਿਸ ਵਿਚ ਲੋਡਿੰਗ ਦਾ ਖਰਚਾ ਸ਼ਾਮਲ ਹੈ। ਇਸ ਤੋਂ ਇਲਾਵਾ ਜਨਤਕ ਹਿੱਤ ਵਿਚ ਆਰਡੀਨਰੀ ਕਲੇਅ ਅਤੇ ਆਰਡੀਨਰੀ ਮਿੱਟੀ ਲਈ ਰਾਇਲਟੀ ਦਾ ਰੇਟ 10 ਰੁਪਏ ਪ੍ਰਤੀ ਟਨ ਤੋਂ ਘੱਟ ਕਰ ਕੇ 2.50 ਰੁਪਏ ਪ੍ਰਤੀ ਟਨ ਕਰ ਦਿੱਤਾ ਜਾਵੇਗਾ।

ਇਸ ਨਵੀਂ ਪਾਲਿਸੀ ਅਨੁਸਾਰ ਜ਼ਮੀਨ ਦੇ ਮਾਲਕ ਜਾਂ ਜਿਸ ਦੇ ਕਬਜ਼ੇ ਵਿਚ ਜ਼ਮੀਨ ਹੈ, ਆਪਣੇ ਵਾਹੀਯੋਗ ਖੇਤਾਂ ਨੂੰ ਪੱਧਰਾ ਕਰਨ ਲਈ 3 ਫੁੱਟ ਤਕ ਖੋਦਾਈ ਜਾਂ ਹਟਾਈ ਗਈ ਮਿੱਟੀ ਨੂੰ ਨਿਪਟਾ ਸਕਦਾ ਹੈ। ਜ਼ਮੀਨ ਦੇ ਮਾਲਕ/ਪੰਚਾਇਤ ਵਲੋਂ ਆਪਣੀ ਜ਼ਮੀਨ ਨੂੰ ਲੈਵਲ ਕਰਨ ਦੀ ਜ਼ਰੂਰਤ ਅਤੇ ਹੋਰ ਧਾਰਮਿਕ ਅਤੇ ਵਿਕਾਸ ਗਤੀਵਿਧੀਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਮਾਈਨਰ ਮਿਨਰਲ ਦੀ ਖੋਦਾਈ ਕਰਨ ਦੀ ਆਗਿਆ ਹੋਵੇਗੀ। ਇਨ੍ਹਾਂ ਗਤੀਵਿਧੀਆਂ ਲਈ ਕੋਈ ਕਿਰਾਇਆ, ਰਾਇਲਟੀ ਜਾਂ ਪਰਮਿਟ ਫੀਸ ਅਤੇ ਕਿਸ ਪਰਮਿਟ ਦੀ ਲੋੜ ਨਹੀਂ ਹੈ। ਇਨ੍ਹਾਂ ਗਤੀਵਿਧੀਆਂ ਵਿਚ ਕਰਮਚਾਰੀਆਂ ਅਤੇ ਠੇਕੇਦਾਰਾਂ ਤੋਂ ਬਿਨਾਂ ਕਿਸੇ ਠੋਸ ਕਾਰਨ ਦੇ ਰੁਕਾਵਟ ਨਹੀਂ ਪਾਈ ਜਾਵੇਗੀ ਅਤੇ ਜੇਕਰ ਕੋਈ ਕਰਮਚਾਰੀ ਜਾਂ ਠੇਕੇਦਾਰ ਨੂੰ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਇਸ ਸਬੰਧੀ ਆਮ ਜਨਤਾ ਦੀ ਜਾਣਕਾਰੀ ਲਈ ਮੀਡੀਆ ਰਾਹੀਂ, ਮਾਈਨਾਂ ਸਾਈਟ ਦੇ ਪਿੱਟ ਹੈੱਡ, ਸਰਕਾਰੀ ਦਫਤਰਾਂ ਅਤੇ ਦਫਤਰਾਂ ਅਧੀਨ ਹੋਰ ਥਾਵਾਂ ’ਤੇ ਨੋਟਿਸ ਬੋਰਡ ਲਗਾਕੇ ਪ੍ਰਚਾਰ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਵਿਅਕਤੀ ਨਿਰਧਾਰਤ ਰੇਟਾਂ ਤੋਂ ਵੱਧ ਰੇਟ ਨਾ ਵਸੂਲੇ। ਜੇਕਰ ਠੇਕੇਦਾਰ ਵਲੋਂ ਇਸ ਦੀ ਕੋਈ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਖਪਤਕਾਰ ਨੂੰ ਸਮਰਪਿਤ ਟੋਲ ਫਰੀ ਨੰਬਰ ਉਪਲੱਬਧ ਕਰਵਾਇਆ ਜਾਵੇਗਾ। ਜੇਕਰ ਕੋਈ ਵਿਅਕਤੀ ਨਿਰਧਾਰਤ ਰੇਟ ਤੋਂ ਵੱਧ ਰੇਟ ਵਸੂਲ ਕਰਦਾ ਹੈ ਤਾਂ ਖਪਤਕਾਰ ਇਸ ਟੋਲ ਫਰੀ ਨੰਬਰ ਰਾਹੀਂ ਆਪਣੀਆਂ ਸਿਕਾਇਤਾਂ ਦਰਜ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ- ਮੰਤਰੀ ਮੰਡਲ ਵਲੋਂ ‘ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ ਕੰਟਰੈਕਚੂਅਲ ਇੰਪਲਾਈਜ਼ ਬਿੱਲ-2021’ ਨੂੰ ਹਰੀ ਝੰਡੀ

ਜ਼ਿਕਰਯੋਗ ਹੈ ਕਿ ਪੰਜਾਬ ਰਾਜ ਵਿਚ ਰੇਤ ਅਤੇ ਗਰੈਵਲ ਦੀਆਂ ਮਾਈਨਾਂ ਈ-ਆਕਸਨ ਰਾਹੀਂ ਵੱਖ-ਵੱਖ ਠੇਕੇਦਾਰਾਂ ਨੂੰ ਪੰਜਾਬ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ-2018 ਅਨੁਸਾਰ ਅਲਾਟ ਕੀਤੀਆਂ ਗਈਆਂ ਹਨ। ਮਾਈਨਾਂ ਵਿਚੋਂ ਨਿਕਾਸੀ ਕਰਨ ਦੀ ਮਾਤਰਾ 350 ਲੱਖ ਮੀਟਰਕ ਟਨ ਸਲਾਨਾ ਨਿਰਧਾਰਤ ਕੀਤੀ ਗਈ ਸੀ। ਇਸ ਪਾਲਿਸੀ ਅਨੁਸਾਰ ਸਰਕਾਰ ਨੇ ਰੇਤ ਅਤੇ ਗਰੈਵਲ ਦਾ ਪਿਟ ਹੈਂਡ ’ਤੇ ਵਿਕਰੀ ਕੀਮਤ 9 ਰੁਪਏ ਪ੍ਰਤੀ ਕਿਊਬਿਕ ਫੁੱਟ ਨਿਰਧਾਰਤ ਕੀਤੀ ਹੈ ਜਿਸ ਵਿਚ ਲੋਡਿੰਗ ਦਾ ਖਰਚਾ ਸਾਮਿਲ ਹੈ। ਪੰਜਾਬ ਦੇ ਵੱਖ-ਵੱਖ ਸਹਿਰਾਂ ਵਿਚ ਰੇਤ ਅਤੇ ਗਰੈਵਲ ਦੀ ਔਸਤ ਵਿਕਰੀ ਕੀਮਤ ਮੂਲ ਸਰੋਤ ਤੋਂ ਪਹੁੰਚ ਸਥਾਨ ਦੀ ਦੂਰੀ ਦੇ ਅਧਾਰ ’ਤੇ 20 ਰੁਪਏ ਤੋਂ ਲੈ ਕੇ 35 ਰੁਪਏ ਪ੍ਰਤੀ ਕਿਊਬਿਕ ਫੁੱਟ ਹੈ।   

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।    


Bharat Thapa

Content Editor

Related News