ਕੈਬਨਿਟ ਦੇ ਵਿਸਥਾਰ ਤੋਂ ਪਹਿਲਾਂ ਬਠਿੰਡਾ ਪੁੱਜੇ ਮੁੱਖ ਮੰਤਰੀ ਚੰਨੀ, ਸੁੰਡੀ ਨਾਲ ਪ੍ਰਭਾਵਿਤ ਫ਼ਸਲਾਂ ਦਾ ਲਿਆ ਜਾਇਜ਼ਾ

09/26/2021 11:26:57 AM

ਬਠਿੰਡਾ (ਵਰਮਾ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਤਵਾਰ ਨੂੰ ਬਠਿੰਡਾ ਜ਼ਿਲ੍ਹੇ ਅੰਦਰ ਗੁਲਾਬੀ ਸੁੰਡੀ ਕਾਰਨ ਪ੍ਰਭਾਵਿਤ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ। ਉਹ ਸਭ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਕਟਾਰ ਸਿੰਘ ਵਾਲਾ ਦੇ ਖੇਤਾਂ 'ਚ ਪੁੱਜੇ। ਮੁੱਖ ਮੰਤਰੀ ਨੇ ਜਿੱਥੇ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਸਬੰਧੀ ਕਿਸਾਨਾਂ ਨਾਲ ਗੱਲਬਾਤ ਕੀਤੀ ਉੱਥੇ ਹੀ ਉਨ੍ਹਾਂ ਨੂੰ ਨੁਕਸਾਨ ਦੀ ਭਰਪਾਈ ਦਾ ਭਰੋਸਾ ਦਿਵਾਇਆ।

ਇਹ ਵੀ ਪੜ੍ਹੋ : ਜਾਣੋ ਕੌਣ ਹਨ ਪੰਜਾਬ ਦੇ ਨਵੇਂ ਬਣੇ ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ (ਵੀਡੀਓ)

PunjabKesari

ਕਿਸਾਨਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਨਰਮੇ ਦੀ ਨੱਬੇ ਫ਼ੀਸਦੀ ਫਸਲ ਨੁਕਸਾਨੀ ਜਾ ਚੁੱਕੀ ਹੈ, ਜਿਸ ਕਾਰਨ ਉਨ੍ਹਾਂ ਦਾ ਲਾਗਤ ਖ਼ਰਚਾ ਵੀ ਨਹੀਂ ਮੁੜਨਾ। ਕਿਸਾਨਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਜਦੋਂ ਵੀ ਉਹ ਕਿਸਾਨਾਂ ਨੂੰ ਮੁਆਵਜ਼ਾ ਦੇਣ ਤਾਂ ਵਿਚਕਾਰਲੇ ਵਿਚੋਲਿਆਂ ਨੂੰ ਬਾਹਰ ਕੱਢਿਆ ਜਾਵੇ ਕਿਉਂਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਬਹੁਤੇ ਝੋਨਾ ਬੀਜਣ ਵਾਲੇ ਲੋਕ ਵੀ ਨਰਮੇ ਦੀ ਫ਼ਸਲ ਦੇ ਖ਼ਰਾਬੇ ਦਾ ਮੁਆਵਜ਼ਾ ਲੈ ਗਏ ਸਨ।

ਇਹ ਵੀ ਪੜ੍ਹੋ : ਅਬੋਹਰ ’ਚ ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, ਸੈਰ ਕਰ ਰਹੀ 16 ਸਾਲਾ ਕੁੜੀ ਦੀ ਮੌਤ

PunjabKesari

ਕਿਸਾਨਾਂ ਨੇ ਕਿਹਾ ਕਿ ਇਸ ਨਾਲ ਜਿੱਥੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲੱਗਾ ਉੱਥੇ ਹੀ ਕਈ ਲੋੜਵੰਦ ਕਿਸਾਨ ਮੁਆਵਜ਼ੇ ਤੋਂ ਵਾਂਝੇ ਰਹਿ ਗਏ ਸਨ। ਇਸ ਦੇ ਨਾਲ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਵਾਰ ਅਜਿਹਾ ਨਹੀਂ ਹੋਵੇਗਾ ਕਿਉਂਕਿ ਹੁਣ ਇਕ ਆਮ ਆਦਮੀ ਦੀ ਸਰਕਾਰ ਹੈ ਜਦੋਂਕਿ ਗ਼ਰੀਬ ਪਰਿਵਾਰ ਦਾ ਮੁੱਖ ਮੰਤਰੀ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਸੁੰਡੀ ਦੀ ਰੋਕਥਾਮ ਲਈ ਸਰਕਾਰ ਕਿਸਾਨਾਂ ਨੂੰ ਮੁਫ਼ਤ ਦਵਾਈ ਮੁਹੱਈਆ ਕਰਵਾ ਰਹੀ ਹੈ ਜਿਸ ਤੋਂ ਬਾਅਦ ਅਗਲਾ ਕਦਮ ਚੁੱਕਿਆ ਜਾਵੇਗਾ। ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਹਰਵਿੰਦਰ ਸਿੰਘ ਲਾਡੀ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਅਤੇ ਤਲਵੰਡੀ ਸਾਬੋ ਵਿੱਚ ਸਭ ਤੋਂ ਵੱਧ ਨਰਮੇ ਦੀ ਖੇਤੀ ਹੁੰਦੀ ਹੈ। ਉਨ੍ਹਾਂ ਕਿਸਾਨਾਂ ਦੀ ਬਾਂਹ ਫੜਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ :  ਪੰਜਾਬ ਦੇ ‘ਕੇਜਰੀਵਾਲ’ ਬਣੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ


Shyna

Content Editor

Related News