ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, 14 ਫਸਲਾਂ 'ਤੇ ਦੇ ਦਿੱਤਾ MSP

Wednesday, Jun 19, 2024 - 10:58 PM (IST)

ਨਵੀਂ ਦਿੱਲੀ- ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦੇ ਨਾਲ ਹੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕਿਸਾਨਾਂ ਲਈ ਆਪਣਾ ਖਜ਼ਾਨਾ ਖੋਲ੍ਹ ਦਿੱਤਾ ਹੈ। ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ 'ਚ ਹੋਈ ਕੈਬਨਿਟ ਬੈਠਕ 'ਚ ਸਰਕਾਰ ਨੇ ਝੋਨਾ, ਰਾਗੀ, ਬਾਜਰਾ, ਜਵਾਰ, ਮੱਕੀ ਅਤੇ ਕਪਾਹ ਸਮੇਤ 14 ਸਾਉਣੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਫੈਸਲਾ ਕੀਤਾ ਹੈ।

ਕੇਂਦਰੀ ਮੰਤਰੀ ਮੰਡਲ ਦੇ ਫੈਸਲਿਆਂ 'ਤੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ, "ਕੈਬਨਿਟ ਨੇ ਝੋਨਾ, ਰਾਗੀ, ਬਾਜਰਾ, ਜਵਾਰ, ਮੱਕੀ ਅਤੇ ਕਪਾਹ ਸਮੇਤ 14 ਸਾਉਣੀ ਸੀਜ਼ਨ ਦੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨੂੰ ਮਨਜ਼ੂਰੀ ਦੇ ਦਿੱਤੀ ਹੈ।"

ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਝੋਨੇ ਦਾ ਨਵਾਂ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 2300 ਰੁਪਏ ਤੈਅ ਕੀਤਾ ਗਿਆ ਹੈ, ਜੋ ਕਿ ਪਿਛਲੇ ਘੱਟੋ-ਘੱਟ ਸਮਰਥਨ ਮੁੱਲ ਨਾਲੋਂ 117 ਰੁਪਏ ਵੱਧ ਹੈ। ਕਪਾਹ ਦਾ ਨਵਾਂ ਐੱਮ.ਐੱਸ.ਪੀ. 7,121 ਹੋਵੇਗਾ। ਇਸ ਦੀ ਦੂਜੀ ਕਿਸਮ ਲਈ ਨਵਾਂ ਐੱਮ.ਐੱਸ.ਪੀ. 7,521 ਰੁਪਏ ਹੋਵੇਗਾ, ਜੋ ਪਹਿਲਾਂ ਨਾਲੋਂ 501 ਰੁਪਏ ਵੱਧ ਹੈ।

ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਦੇਸ਼ ਵਿੱਚ 2 ਲੱਖ ਨਵੇਂ ਵੇਅਰਹਾਊਸ ਬਣਾਏ ਜਾਣਗੇ। ਨਵੇਂ ਐੱਮ.ਐੱਸ.ਪੀ. 'ਤੇ 2 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਪਿਛਲੇ ਫਸਲੀ ਸੀਜ਼ਨ ਨਾਲੋਂ 35 ਹਜ਼ਾਰ ਕਰੋੜ ਰੁਪਏ ਵੱਧ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਫਸਲ ਦੀ ਲਾਗਤ ਦਾ ਘੱਟੋ-ਘੱਟ 1.5 ਗੁਣਾ ਹੋਣਾ ਚਾਹੀਦਾ ਹੈ।

 


Rakesh

Content Editor

Related News