ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ ’ਚ ਆਉਣਗੇ 1-1 ਹਜ਼ਾਰ ਰੁਪਏ
Thursday, Jan 06, 2022 - 09:26 AM (IST)
ਚੰਡੀਗੜ੍ਹ (ਅਸ਼ਵਨੀ)- ਪੰਜਾਬ ਮੰਤਰੀ ਮੰਡਲ ਨੇ ਬਜ਼ੁਰਗਾਂ, ਵਿਧਵਾਵਾਂ, ਆਸ਼ਰਿਤਾਂ, ਦਿਵਿਆਂਗਾਂ ਦੇ ਖਾਤੇ ’ਚ 1 ਹਜ਼ਾਰ ਰੁਪਏ ਪਾਉਣ ਦਾ ਫ਼ੈਸਲਾ ਲਿਆ ਹੈ। ਇਹ ਧਨਰਾਸ਼ੀ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ/ਵਿੱਤੀ ਸਹਾਇਤਾ ਤੋਂ ਇਲਾਵਾ ਕੇਵਲ ਇਕ ਵਾਰ ਦਿੱਤੀ ਜਾਵੇਗੀ। ਇਹ ਅਦਾਇਗੀ ਡੀ.ਬੀ.ਟੀ. ਰਾਹੀਂ ਸਿੱਧੇ ਲਾਭਪਾਤਰੀਆਂ ਦੇ ਖਾਤੇ ’ਚ ਪਾਈ ਜਾਵੇਗੀ। ਇਸ ਨਾਲ ਕਰੀਬ 27.71 ਲੱਖ ਲਾਭਪਾਤਰੀਆਂ ਨੂੰ ਲਾਭ ਮਿਲੇਗਾ ਅਤੇ ਸਰਕਾਰੀ ਖਜ਼ਾਨੇ ’ਤੇ 277.13 ਕਰੋੜ ਰੁਪਏ ਦਾ ਬੋਝ ਪਵੇਗਾ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਕੋਰੋਨਾ ਬਲਾਸਟ : 4 ਡਾਕਟਰ, ਇਕ BSF ਜਵਾਨ, 6 ਵਿਦਿਆਰਥੀਆਂ ਸਣੇ 33 ਲੋਕ ਪਾਜ਼ੇਟਿਵ
ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਜਾਰੀ:
ਮੰਤਰੀ ਮੰਡਲ ਨੇ ਸ਼੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਜਾਰੀ ਕਰਨ ਦਾ ਫ਼ੈਸਲਾ ਲਿਆ ਹੈ। ਇਸੇ ਕੜੀ ’ਚ ਮੰਤਰੀ ਮੰਡਲ ਨੇ ਪੰਜਾਬ ਜਨਤਕ ਖਰੀਦ ’ਚ ਪਾਰਦਰਸ਼ਿਤਾ ਨਿਯਮ, 2022 ਨੂੰ ਹਰੀ ਝੰਡੀ ਦੇ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : 1000 ਰੁਪਏ ਦੀ ਖ਼ਾਤਰ ਚਾਕੂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ
ਫਿਜ਼ੀਕਲ ਟ੍ਰੇਨਿੰਗ ਇੰਸਟ੍ਰਕਟਰਸ ਦੇ 2,000 ਅਹੁਦੇ ਭਰਨ ਨੂੰ ਮਨਜ਼ੂਰੀ
ਪੰਜਾਬ ਮੰਤਰੀ ਮੰਡਲ ਨੇ ਸਕੂਲ ਪੱਧਰ ’ਤੇ ਫਿਜ਼ੀਕਲ ਟ੍ਰੇਨਿੰਗ ਇੰਸਟ੍ਰਕਟਰਸ ਦੇ 2 ਹਜ਼ਾਰ ਅਹੁਦੇ ਭਰਨ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਹੈ। ਸਕੂਲ ਸਿੱਖਿਆ ਵਿਭਾਗ ਦੇ ਭਰਤੀ ਵਿੰਗ ਡਾਇਰੈਕਟੋਰੇਟ ਵਲੋਂ 29 ਹਜ਼ਾਰ 200 ਰੁਪਏ ਮਹੀਨਾ ਤਨਖਾਹ ਮੈਟਰਿਕਟਸ ਦੇ ਆਧਾਰ ’ਤੇ ਇਹ ਅਹੁਦੇ ਭਰੇ ਜਾਣਗੇ। ਇਸੇ ਕੜੀ ’ਚ ਪੰਜਾਬ ਮੰਤਰੀ ਮੰਡਲ ਨੇ ਅਨੁਸੂਚਿਤ ਜਾਤੀ ਸਭ ਪਲਾਨ ਪ੍ਰਭਾਵੀ ਢੰਗ ਨਾਲ ਤਿਆਰ ਕਰਕੇ ਲਾਗੂ ਕੀਤੇ ਜਾਣ ਨੂੰ ਲੈ ਕੇ ਆਰਡੀਨੈਂਸ ਦੀ ਰੂਪ ਰੇਖਾ ਨੂੰ ਮਨਜ਼ੂਰੀ ਦਿੱਤੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ’ਚ ਬੁੱਧਵਾਰ ਨੂੰ ਹੋਈ ਮੰਤਰੀ ਮੰਡਲ ਦੀ ਬੈਠਕ ’ਚ ਪੰਜਾਬ ਪ੍ਰਦੇਸ਼ ਅਨੁਸੂਚਿਤ ਜਾਤੀਆਂ ਦਾ ਵਿਕਾਸ ਅਤੇ ਕਲਿਆਣ (ਯੋਜਨਾਬੰਦੀ, ਨਿਰਧਾਰਣ ਅਤੇ ਵਿੱਤੀ ਪੱਧਰਾਂ ਦੀ ਵਰਤੋਂ) ਉਪ-ਵੰਡ ਆਰਡੀਨੈਂਸ-2022 ਦੀ ਰੂਪ ਰੇਖਾ ਨੂੰ ਮਨਜ਼ੂਰੀ ਦਿੱਤੀ ਗਈ।
ਪੜ੍ਹੋ ਇਹ ਵੀ ਖ਼ਬਰ - ਭਗਵੰਤ ਮਾਨ ਦਾ ਵਿਰੋਧੀਆਂ ’ਤੇ ਨਿਸ਼ਾਨਾ, ਕਿਹਾ ‘ਸਾਡੇ ਘਰੇ ਕਿਉਂ ਨਹੀਂ ਆਉਂਦੀਆਂ ED ਦੀਆਂ ਟੀਮਾਂ’
ਕੰਸਟ੍ਰਕਸ਼ਨ ਵਰਕਰ ਨੂੰ 3-3 ਹਜ਼ਾਰ ਰੁਪਏ ਦੀ ਮਨਜ਼ੂਰੀ
ਪੰਜਾਬ ਮੰਤਰੀ ਮੰਡਲ ਨੇ ਪੰਜਾਬ ’ਚ ਰਜਿਸਟਰਡ ਕੰਸਟ੍ਰਕਸ਼ਨ ਵਰਕਰਾਂ ਨੂੰ 3-3 ਹਜ਼ਾਰ ਰੁਪਏ ਜਾਰੀ ਕਰਨ ਦੀ ਮਨਜ਼ੂਰੀ ਪ੍ਰਦਾਨ ਕੀਤੀ ਹੈ। ਇਹ ਫ਼ੈਸਲਾ ਕੋਵਿਡ ਦੇ ਸਮੇਂ ’ਚ ਪੇਸ਼ ਆ ਰਹੀਆਂ ਚੁਣੌਤੀਆਂ ਕਾਰਣ ਲਿਆ ਗਿਆ ਹੈ। ਕਈ ਕਾਮਗਾਰਾਂ ਨੂੰ ਦੋ ਵਕਤ ਦੀ ਰੋਟੀ ਦਾ ਸੰਕਟ ਝੱਲਣਾ ਪੈ ਰਿਹਾ ਹੈ।
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ