ਕੈਬਨਿਟ ਮੰਤਰੀ ਬਲਬੀਰ ਸਿੰਘ ਵਲੋਂ ਮੁੜ ਵਸੇਵਾਂ ਕੇਂਦਰ ਦਾ ਦੌਰਾ

Thursday, Mar 06, 2025 - 06:35 PM (IST)

ਕੈਬਨਿਟ ਮੰਤਰੀ ਬਲਬੀਰ ਸਿੰਘ ਵਲੋਂ ਮੁੜ ਵਸੇਵਾਂ ਕੇਂਦਰ ਦਾ ਦੌਰਾ

ਮੋਗਾ (ਕਸ਼ਿਸ਼ ਸਿੰਗਲਾ) : ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਨੇ ਮੁੜ ਵਸੇਵਾਂ ਕੇਂਦਰ ਜਨੇਰ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਖ਼ਿਲਾਫ ਪੰਜਾਬ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਹੈ ਅਤੇ ਜਿਹੜੇ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ ਅਸੀਂ ਉਨ੍ਹਾਂ ਦੇ ਨਾਲ ਹਾਂ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਟੀਕੇ ਲਗਾਉਂਦੇ ਹਨ, ਉਨ੍ਹਾਂ ਨੂੰ ਨਸ਼ਾ ਛੱਡਣ ਵਿਚ ਪੂਰੀ ਮਦਦ ਕੀਤੀ ਜਾਵੇਗੀ। ਇਸ ਦੌਰਾਨ ਉਕਤ ਵਿਅਕਤੀ ਦੀ ਸਕਿੱਲ ਦੇ ਹਿਸਾਬ ਨਾਲ ਉਸ ਨੂੰ ਰੁਜ਼ਗਾਰ ਦਿਵਾਈਆਂ ਜਾਵੇਗਾ। 

ਕਿਸਾਨਾਂ ਦੇ ਮਾਮਲੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਦਾ ਇਕ ਗਰੁੱਪ ਸੀ ਪਰ ਹੁਣ ਕਿਸਾਨਾਂ ਦੇ ਅੱਡ-ਅੱਡ ਗਰੁੱਪ ਹੋ ਗਏ ਹਨ। ਹਰ ਕੋਈ ਆਪਣੀ ਗੱਲ ਕਰਦਾ ਹੈ ਜਿਸ ਨਾਲ ਪੰਜਾਬ ਦਾ ਬਹੁਤ ਨੁਕਸਾਨ ਹੋ ਰਿਹਾ ਹੈ। ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਕਿਸਾਨ ਸਾਡੇ ਭਰਾ ਹਨ ਅਤੇ ਸਰਕਾਰ ਹਰ ਸਮੇਂ ਉਨ੍ਹਾਂ ਨਾਲ ਗੱਲਬਾਤ ਲਈ ਤਿਆਰ ਹੈ, ਕਿਸਾਨਾਂ ਦੀਆਂ ਮੰਗਾਂ ਕੇਂਦਰ ਨਾਲ ਹਨ ਪੰਜਾਬ ਸਰਕਾਰ ਨੇ ਪਹਿਲਾਂ ਹੀ ਕਿਸਾਨਾਂ ਦਾ ਬਹੁਤ ਸਾਥ ਦਿੱਤਾ ਹੈ। ਤਹਿਸੀਲਦਾਰਾਂ ਦੀ ਬਦਲੀਆਂ 'ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਕਈ ਵਾਰੀ ਮਜਬੂਰ ਹੋ ਕੇ ਸਖ਼ਤ ਕਦਮ ਚੁੱਕਣੇ ਪੈਂਦੇ ਹਨ ਪਰ ਜਦੋਂ ਕੋਈ ਲਿਮਿਟ ਪਾਰ ਕਰ ਜਾਂਦਾ ਹੈ ਤਾਂ ਉਸ ਉਪਰ ਕਾਰਵਾਈ ਕਰਨੀ ਬਣਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲੋਕਾਂ ਦੀ ਸਹੂਲਤ ਲਈ ਸਰਕਾਰ ਹਮੇਸ਼ਾ ਤਿਆਰ ਬਰ ਤਿਆਰ ਖੜੀ ਹੈ, ਪੰਜਾਬ ਵਿਚ ਭ੍ਰਿਸ਼ਟਾਚਾਰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 


author

Gurminder Singh

Content Editor

Related News