ਕੈਬਨਿਟ ਮੰਤਰੀ ਦੇ ਹੁਕਮਾਂ ''ਤੇ ਵਿਆਹ ''ਚ ਪਹੁੰਚੀ ਪੁਲਸ, ਲਾੜਾ-ਲਾੜੀ ਸਣੇ ਬਰਾਤ ਨੂੰ ਪੈ ਗਈਆਂ ਭਾਜੜਾਂ
Thursday, Nov 21, 2024 - 03:27 PM (IST)
ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਕਿ ਰੂਪਨਗਰ ਵਿਚ ਇੱਕ ਪਰਿਵਾਰ ਵੱਲੋਂ ਨਾਬਾਲਿਗ ਲੜਕੇ ਦਾ ਵਿਆਹ ਕਰਵਾਇਆ ਜਾ ਰਿਹਾ ਹੈ। ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਲੋੜੀਂਦੀ ਕਾਰਵਾਈ ਕਰਨ ਦੇ ਹੁਕਮ ਦਿੱਤੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਵਿਆਹ ਵਿਰੋਧੀ ਕਾਨੂੰਨ ਦੀ ਉਲੰਘਣਾ ਸਬੰਧੀ ਜਾਣਕਾਰੀ ਚਾਈਲਡਲਾਈਨ ਰਾਹੀਂ ਮਿਲੀ ਕਿ ਪਿੰਡ ਆਸਪੁਰ ਕੋਟਾਂ ਜ਼ਿਲ੍ਹਾ ਰੂਪਨਗਰ ਦੇ 17 ਸਾਲਾ ਲੜਕੇ ਦਾ ਵਿਆਹ ਕੀਤਾ ਜਾ ਰਿਹਾ ਹੈ ਜੋ ਕਿ ਨਾਬਾਲਿਗ ਹੈ। ਕੈਬਨਿਟ ਮੰਤਰੀ ਦੇ ਹੁਕਮਾਂ 'ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਰੂਪਨਗਰ ਨੇ ਤੁਰੰਤ ਕਾਰਵਾਈ ਕਰਦੇ ਹੋਏ ਬਾਲ ਵਿਆਹ ਰੋਕੂ ਅਧਿਕਾਰੀ ਨੂੰ ਨਾਲ ਲੈ ਕੇ ਕਾਰਵਾਈ ਕੀਤੀ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਹਾਈਵੇਅ ਪੂਰੀ ਤਰ੍ਹਾਂ ਹੋਇਆ ਬੰਦ, ਸੂਬੇ ਤੋਂ ਬਾਹਰ ਜਾਣ ਲਈ ਨਾ ਜਾਣਾ ਇਸ ਰੋਡ 'ਤੇ
ਡੀ.ਸੀ.ਪੀ.ਯੂ. ਅਤੇ ਡੀ.ਐੱਮ.ਪੀ.ਓ ਦੀ ਟੀਮ ਨੇ ਪਿੰਡ ਆਸਪੁਰ ਕੋਟਾਂ ਦੇ ਪੰਚਾਇਤ ਮੈਂਬਰਾਂ, ਵਿਆਹ ਵਾਲਾ ਲੜਕਾ ਅਤੇ ਲੜਕੀ ਦੇ ਪਰਿਵਾਰਾਂ ਅਤੇ ਪੈਲਸ ਦੇ ਮਾਲਕ ਨੂੰ ਸ਼ਾਮਲ ਕਰਦੇ ਹੋਏ ਵਿਆਹ ਦੀਆਂ ਤਿਆਰੀਆਂ ਰੋਕ ਦਿੱਤੀਆਂ। ਇਸ ਮੌਕੇ ਦੋਵਾਂ ਪਾਰਟੀਆਂ ਦੇ ਬਿਆਨ ਦਰਜ ਕੀਤੇ ਗਏ। ਟੀਮ ਵੱਲੋਂ ਲੜਕੇ ਅਤੇ ਲੜਕੀ ਨੂੰ ਸਮਝਾਇਆ ਗਿਆ। ਪਰਿਵਾਰ ਨੇ ਟੀਮ ਨੂੰ ਭਰੋਸਾ ਦਿੱਤਾ ਕਿ ਬੱਚਾ ਅਗਲੇ ਦਿਨ ਤੋਂ ਸਕੂਲ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਹੋ ਗਈ ਵੱਡੀ ਭਵਿੱਖਬਾਣੀ, ਆਉਣ ਵਾਲੇ ਦਿਨਾਂ 'ਚ ਹੋਵੇਗਾ ਵੱਡਾ ਬਦਲਾਅ
ਇਸੇ ਦੌਰਾਨ ਡਾ. ਬਲਜੀਤ ਕੌਰ ਨੇ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬਾਲ ਵਿਆਹ ਸਬੰਧੀ ਘਟਨਾ ਦੀ ਰਿਪੋਰਟ ਜ਼ਿਲ੍ਹਾ ਅਧਿਕਾਰੀਆਂ ਨੂੰ ਤੁਰੰਤ ਕਰਨ। ਉਨ੍ਹਾ ਨੇ ਮਾਪਿਆਂ ਨੂੰ ਇਹ ਵੀ ਕਿਹਾ ਕਿ ਬਾਲ ਵਿਆਹ ਪ੍ਰਥਾ ਸਮਾਜ ਲਈ ਸਰਾਪ ਹੈ। ਉਨ੍ਹਾਂ ਕਿਹਾ ਕਿ ਬਾਲ ਅਵਸਥਾ ਬੱਚੇ ਲਈ ਵਿਕਾਸ ਦੀ ਉਮਰ ਹੁੰਦੀ ਹੈ ਇਸ ਲਈ ਉਹ ਆਪਣੇ ਬੱਚਿਆਂ ਦੇ ਬਾਲ ਵਿਆਹ ਨਾ ਕਰਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਤੇ ਵੱਡੀ ਕਾਰਵਾਈ ਦੀ ਤਿਆਰੀ, ਵਿਭਾਗ ਵਲੋਂ ਸਖ਼ਤ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e