ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤ

04/25/2018 10:31:54 AM

ਅੰਮ੍ਰਿਤਸਰ (ਕਮਲ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਹਾਈਕਮਾਂਡ ਵੱਲੋਂ ਓਮ ਪ੍ਰਕਾਸ਼ ਸੋਨੀ ਨੂੰ ਸਿੱਖਿਆ ਅਤੇ ਵਾਤਾਵਰਣ ਵਿਭਾਗ ਦਾ ਚਾਰਜ ਦੇਣ ਤੋਂ ਬਾਅਦ 25 ਅਪ੍ਰੈਲ ਨੂੰ 11 ਵਜੇ ਗੁਰੂ ਨਗਰੀ ਪੁੱਜ ਰਹੇ ਕੈਬਿਨਟ ਮੰਤਰੀ ਸੋਨੀ ਦਾ ਕਾਂਗਰਸ ਵਰਕਰਾਂ ਤੇ ਸ਼ਹਿਰ ਦੇ ਸਮਾਜਿਕ, ਧਾਰਮਿਕ, ਰਾਜਨੀਤਕ ਤੇ ਵਪਾਰਕ ਸੰਗਠਨਾਂ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਅੰਮ੍ਰਿਤਸਰ ਆਉਣ ਤੋਂ ਪਹਿਲਾਂ ਸ਼ਹਿਰ 'ਚ ਜਗ੍ਹਾ-ਜਗ੍ਹਾ ਉਨ੍ਹਾਂ ਦੇ ਸਵਾਗਤ ਦੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ। ਮੰਤਰੀ ਸੋਨੀ ਪਹਿਲਾਂ ਕਾਂਗਰਸ ਭਵਨ ਰੁਕਣਗੇ, ਉਸ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਕੇਂਦਰੀ ਵਾਲਮੀਕਿ ਮੰਦਰ, ਸ੍ਰੀ ਦੁਰਗਿਆਣਾ ਤੀਰਥ 'ਚ ਨਤਮਸਤਕ ਹੋ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ। ਇਹ ਜਾਣਕਾਰੀ ਕੌਂਸਲਰ ਅਤੇ ਯੂਥ ਆਗੂ ਵਿਕਾਸ ਸੋਨੀ ਨੇ ਦਿੱਤੀ।


Related News