ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਨੇ ਸਨਅਤਕਾਰਾਂ ਦੀਆਂ ਸੁਣੀਆਂ ਮੁਸ਼ਕਿਲਾਂ

06/04/2020 6:00:56 PM

ਲੁਧਿਆਣਾ (ਨਰਿੰਦਰ)— ਪੰਜਾਬ ਦੇ ਇੰਡਸਟਰੀ ਮੰਤਰੀ ਸੁੰਦਰ ਸ਼ਾਮ ਅਰੋੜਾ ਅੱਜ ਲੁਧਿਆਣਾ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਜਿੱਥੇ ਵੱਖ-ਵੱਖ ਸਨਅਤਾਂ ਦੇ ਨਾਲ ਸਬੰਧਤ ਆਗੂਆਂ ਨਾਲ ਗੱਲਬਾਤ ਕੀਤੀ, ਉੱਥੇ ਹੀ ਸਨਅਤਕਾਰਾਂ ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬ ਦੇ ਸਨਅਤਕਾਰਾਂ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਜੋ ਲੇਬਰ ਵਾਪਸ ਗਈ ਹੈ, ਉਹ ਪੰਜਾਬ ਵਾਪਸ ਆਉਣਾ ਚਾਹੁੰਦੀ ਹੈ ਅਤੇ ਉਸ ਸਬੰਧੀ ਅਸੀਂ ਕੇਂਦਰ ਸਰਕਾਰ ਨੂੰ ਇਕ ਪੱਤਰ ਵੀ ਲਿਖਿਆ ਹੈ ਕਿ ਲੇਬਰ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਟਰੇਨਾਂ ਚਲਾਈਆਂ ਜਾਣ।

PunjabKesari

ਇਸ ਸਬੰਧੀ ਜਾਣਕਾਰੀ ਦਿੰਦੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ 'ਚ ਸਭ ਤੋਂ ਵੱਧ ਪੀ. ਪੀ. ਕਿਟਸ ਅਤੇ ਮਾਸਕ ਬਣਾਏ ਜਾ ਰਹੇ ਹਨ ਅਤੇ ਉਨ੍ਹਾਂ ਦੇ ਦੇਸ਼ਭਰ ਦੇ ਸੂਬਿਆਂ ਨਾਲ ਇਹ ਰਾਬਤਾ ਕਾਇਮ ਕੀਤਾ ਹੈ ਕਿ ਉਹ ਪੰਜਾਬ ਤੋਂ ਪੀ. ਪੀ. ਕਿਟਸ ਅਤੇ ਮਾਸਕ ਲੈਣ ਅਤੇ ਉਨ੍ਹਾਂ ਨੂੰ ਮੈਂ ਇਹ ਸਸਤੀ ਕੀਮਤਾਂ ਤੇ ਮੁਹੱਈਆ ਕਰਵਾਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸਨਅਤਕਾਰਾਂ ਲਈ ਹਰ ਸੰਭਵ ਮਦਦ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਫਸਰ ਉਨ੍ਹਾਂ ਨੂੰ ਤੰਗ ਕਰਦਾ ਹੈ ਤਾਂ ਉਹ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾ ਅਫਸਰ ਨੂੰ ਕਿਸੇ ਵੀ ਕੰਪਨੀ 'ਚ ਛਾਪਾ ਮਾਰਨ ਤੋਂ ਪਹਿਲਾਂ ਉਸ ਨੂੰ ਲਿਖਤੀ ਮੇਲ ਕਰਨੀ ਹੋਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਕ ਕਮੇਟੀ ਵੀ ਪੰਜਾਬ ਪੱਧਰ ਦੀ ਬਣਾਈ ਗਈ ਹੈ।

ਉਧਰ ਦੂਜੇ ਪਾਸੇ ਲੁਧਿਆਣਾ ਦੇ ਸਨਅਤਕਾਰ ਬਾਤਿਸ਼ ਜਿੰਦਲ ਨੇ ਕਿਹਾ ਹੈ ਕਿ ਉਨ੍ਹਾਂ ਨੇ ਕੈਬਨਿਟ ਮੰਤਰੀ ਅੱਗੇ ਆਪਣੀਆਂ ਸਮੱਸਿਆਵਾਂ ਰੱਖੀਆਂ ਹਨ। ਉਨ੍ਹਾਂ ਕਿਹਾ ਕਿ ਬਿਜਲੀ ਦੇ ਬਿਲਾਂ ਦੀਆਂ ਸਮੱਸਿਆਵਾਂ ਸਸਤੀ ਬਿਜਲੀ ਫਿਕਸ ਚਾਰਜ ਅਫਸਰਾਂ ਵੱਲੋਂ ਬਿਨਾਂ ਗੱਲੋਂ ਤੰਗ ਕਰਨਾ ਕਦੇ ਲੇਬਰ ਦੀ ਸਮੱਸਿਆ ਆਦਿ ਉਨ੍ਹਾਂ ਨੂੰ ਦੱਸੀਆਂ ਹਨ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਹਰ ਮਦਦ ਦਾ ਭਰੋਸਾ ਦਿੱਤਾ ਹੈ।


shivani attri

Content Editor

Related News