ਕਿਸਾਨਾਂ ਨਾਲ ਮੀਟਿੰਗ ਮਗਰੋਂ ਕੈਬਨਿਟ ਮੰਤਰੀ ਨੇ ਲਿਆ ਐਕਸ਼ਨ

Friday, Sep 20, 2024 - 01:25 PM (IST)

ਕਿਸਾਨਾਂ ਨਾਲ ਮੀਟਿੰਗ ਮਗਰੋਂ ਕੈਬਨਿਟ ਮੰਤਰੀ ਨੇ ਲਿਆ ਐਕਸ਼ਨ

ਚੰਡੀਗੜ੍ਹ (ਅੰਕੁਰ)- ਕਿਸਾਨਾਂ ਨੂੰ ਖਾਦਾਂ ਦੇ ਨਾਲ ਜ਼ਬਰੀ ਹੋਰ ਖੇਤੀ ਉਤਪਾਦ ਵੇਚਣ ਸਬੰਧੀ ਗਤੀਵਿਧੀਆਂ ਨੂੰ ਰੋਕਣ ਲਈ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ 4 ਟੀਮਾਂ ਦਾ ਗਠਨ ਕੀਤਾ ਗਿਆ ਹੈ। ਟੀਮਾਂ ਦੀ ਨਿਗਰਾਨੀ ਸੰਯੁਕਤ ਡਾਇਰੈਕਟਰ ਪੱਧਰ ਦੇ ਅਧਿਕਾਰੀ ਕਰਨਗੇ। ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਾਝਾ ਕਿਸਾਨ ਸੰਘਰਸ਼ ਕਮੇਟੀ ਨਾਲ ਮੀਟਿੰਗ ਉਪਰੰਤ ਇਨ੍ਹਾਂ ਟੀਮਾਂ ਦੇ ਗਠਨ ਦੇ ਨਿਰਦੇਸ਼ ਦਿੱਤੇ।

ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਭੇਜੀ ਪਤਨੀ ਨੇ ਕਰ 'ਤਾ ਕਾਰਾ! ਸਹੁਰਾ ਪਰਿਵਾਰ ਦੇ ਉੱਡੇ ਹੋਸ਼

ਉਨ੍ਹਾਂ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਵਾਲੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪੰਜਾਬ ਕੋਲ ਹਾੜ੍ਹੀ ਸੀਜ਼ਨ ਲਈ ਲੋੜੀਂਦੀ ਮਾਤਰਾ ’ਚ ਡੀ. ਏ. ਪੀ./ਐੱਨ. ਪੀ. ਕੇ./ਐੱਸ. ਐੱਸ. ਪੀ. ਉਪਲਬਧ ਹੈ। ਵਫ਼ਦ ਵੱਲੋਂ ਹੋਰ ਖੇਤੀ ਉਤਪਾਦਾਂ ਨੂੰ ਜ਼ਬਰਦਸਤੀ ਖਾਦਾਂ ਨਾਲ ਵੇਚਣ ਦੇ ਮਾਮਲੇ ’ਚ ਖੁੱਡੀਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ ਕਰੇਗੀ। ਜੇ ਕੋਈ ਵੀ ਵਿਅਕਤੀ ਖਾਦਾਂ ਦੇ ਨਾਲ-ਨਾਲ ਹੋਰ ਵਾਧੂ ਉਤਪਾਦ ਖ਼ਰੀਦਣ ਲਈ ਮਜਬੂਰ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਵਿਸ਼ੇਸ਼ ਮੁੱਖ ਸਕੱਤਰ (ਖੇਤੀਬਾੜੀ) ਕੇ. ਏ. ਪੀ. ਸਿਨਹਾ ਨੇ ਦੱਸਿਆ ਕਿ ਪੰਜਾਬ ’ਚ ਲਗਭਗ 35 ਲੱਖ ਹੈਕਟੇਅਰ ਰਕਬੇ ’ਚ ਕਣਕ ਦੀ ਬਿਜਾਈ ਹੋਣ ਦੀ ਸੰਭਾਵਨਾ ਹੈ, ਜਿਸ ਲਈ 5.50 ਲੱਖ ਮੀਟ੍ਰਿਕ ਟਨ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਦੀ ਲੋੜ ਹੈ। ਪਿਛਲੇ ਮਹੀਨੇ ਖਾਦਾਂ ਦੀ ਲੋੜੀਂਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਮੀਟਿੰਗ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਸੱਦ ਲਏ ਅਧਿਕਾਰੀ, ਲੋਕਾਂ ਦੀ ਵੱਡੀ ਸਮੱਸਿਆ ਹੋਵੇਗੀ ਹੱਲ (ਵੀਡੀਓ)

ਖੇਤੀਬਾੜੀ ਮੰਤਰੀ ਨੇ ਗੰਨੇ ਦੀਆਂ ਕੀਮਤਾਂ ’ਚ ਵਾਧੇ ਦੀ ਮੰਗ ਬਾਰੇ ਕਿਹਾ ਕਿ ਸੂਬੇ ਨੇ 27 ਸਤੰਬਰ ਨੂੰ ਸੂਬਾਈ ਗੰਨਾ ਕੰਟਰੋਲ ਬੋਰਡ ਨਾਲ ਮੀਟਿੰਗ ਤੈਅ ਕੀਤੀ ਹੈ ਅਤੇ ਸਾਰੀਆਂ ਮਿੱਲਾਂ ਨਿਰਧਾਰਤ ਸਮੇਂ ’ਤੇ ਪਿੜਾਈ ਸ਼ੁਰੂ ਕਰਨਗੀਆਂ। ਬਟਾਲਾ ਦੀ ਸਹਿਕਾਰੀ ਖੰਡ ਮਿੱਲ ਦੀ ਸਮਰੱਥਾ 1500 ਪਿੜਾਈ ਪ੍ਰਤੀ ਦਿਨ (ਟੀ.ਸੀ.ਡੀ.) ਤੋਂ ਵਧਾ ਕੇ 3500 ਟਨ ਕਰ ਦਿੱਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News