ਆਜ਼ਾਦੀ ਦਿਹਾੜੇ 'ਤੇ ਮੋਹਾਲੀ ਵਾਸੀਆਂ ਲਈ ਅਹਿਮ ਐਲਾਨ, ਜਾਣੋ ਕੀ ਬੋਲੇ ਅਮਨ ਅਰੋੜਾ
Tuesday, Aug 15, 2023 - 12:12 PM (IST)
ਮੋਹਾਲੀ : ਆਜ਼ਾਦੀ ਦਿਹਾੜੇ ਦੇ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਇੱਥੇ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਦੀਆਂ ਪੰਚਾਇਤਾਂ ਲਈ ਵੱਡੀ ਖ਼ੁਸ਼ਖ਼ਬਰੀ, CM ਮਾਨ ਨੇ ਖ਼ੁਦ ਕੀਤਾ ਐਲਾਨ
ਉਨ੍ਹਾਂ ਨੇ ਮੋਹਾਲੀ ਵਾਸੀਆਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਇਲਾਕਾ ਵਾਸੀਆਂ ਨੂੰ ਜਲਦੀ ਹੀ ਸਿਟੀ ਬੱਸ ਸ਼ਟਲ ਸਰਵਿਸ ਦਾ ਤੋਹਫ਼ਾ ਮਿਲਣ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਵੱਡਾ ਲਾਭ ਹੋਵੇਗਾ।
ਇਹ ਵੀ ਪੜ੍ਹੋ : ਤੇਜ਼ੀ ਨਾਲ ਵੱਧ ਰਿਹਾ ਭਾਖੜਾ ਡੈਮ ਦਾ ਪਾਣੀ, ਖ਼ਤਰੇ ਦੇ ਨਿਸ਼ਾਨ ਤੋਂ ਕਰੀਬ 3 ਫੁੱਟ ਦੂਰ
ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰ 'ਤੇ ਠੱਲ੍ਹ ਪਾ ਕੇ ਪੰਜਾਬੀਆਂ ਲਈ ਕਈ ਅਹਿਮ ਫ਼ੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦਿਆਂ ਨੂੰ ਨਿਭਾਅ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8