ਕੈਬਨਿਟ ਮੰਤਰੀ ਅਮਨ ਅਰੋੜਾ ਨੇ ਫਾਜ਼ਿਲਕਾ ''ਚ ਲਹਿਰਾਇਆ ਤਿਰੰਗਾ

Thursday, Aug 15, 2024 - 06:18 PM (IST)

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਫਾਜ਼ਿਲਕਾ ''ਚ ਲਹਿਰਾਇਆ ਤਿਰੰਗਾ

ਫਾਜ਼ਿਲਕਾ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਸਿੱਜਦਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਆਜ਼ਾਦੀ ਦੇ ਸੰਘਰਸ਼ ਵਿਚ ਬੜਾ ਵੱਡਾ ਯੋਗਦਾਨ ਹੈ ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਅਹਿਮ ਫ਼ੈਸਲਿਆਂ 'ਤੇ ਲੱਗੀ ਮੋਹਰ, ਔਰਤਾਂ ਲਈ ਵੱਡਾ ਐਲਾਨ

ਇਸ ਸਮਾਗਮ ਵਿਚ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਵਿਧਾਇਕ ਬਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਵਿਧਾਇਕ ਜਲਾਲਾਬਾਦ ਜਗਦੀਪ ਸਿੰਘ ਗੋਲਡੀ ਕੰਬੋਜ, ਆਈ.ਜੀ. ਬਲਜੋਦ ਸਿੰਘ, ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਐੱਸ.ਐੱਸ.ਪੀ. ਵਰਿੰਦਰ ਸਿੰਘ ਬਰਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ ਭਰਤੀ ਹੋਣ ਦੇ ਚਾਹਵਾਨ ਕਰ ਲੈਣ ਤਿਆਰੀ, ਆਜ਼ਾਦੀ ਦਿਹਾੜੇ 'ਤੇ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News