ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ 'ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਬਿਆਨ
Friday, Sep 13, 2024 - 01:37 PM (IST)
ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ 'ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਬਿਆਨ ਸਾਹਮਣੇ ਆਇਆ ਹੈ। ਅਮਨ ਅਰੋੜਾ ਨੇ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਕਿਹਾ ਕਿ ਨਿਆਂ ਦਾ ਸ਼ਾਸਨ ਸਰਵਉੱਚ ਸ਼ਾਸਨ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਮਨਜ਼ੂਰੀ ਭਾਰਤ ਦੀ ਮਜ਼ਬੂਤ ਨਿਆਂਪਾਲਿਕਾ ਅਤੇ ਸੱਚਾਈ ਦੀ ਜਿੱਤ ਦਾ ਸਬੂਤ ਹੈ। ਇਸ ਸੱਚ ਦੀ ਜਿੱਤ ਲਈ ਲੜਨ ਅਤੇ ਪ੍ਰਾਥਨਾ ਕਰਨ ਵਾਲੇ ਲੱਖਾਂ ਭਾਰਤੀਆਂ ਨੂੰ ਵਧਾਈ।
156 ਦਿਨਾਂ ਬਾਅਦ ਮਿਲੀ ਕੇਜਰੀਵਾਲ ਨੂੰ ਜ਼ਮਾਨਤ
ਦੱਸ ਦਈਏ ਕਿ ਸ਼ਰਾਬ ਨੀਤੀ ਘਪਲੇ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਵਲ ਭੁਈਆਂ ਦੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ। ਸੁਪਰੀਮ ਕੋਰਟ ਦੀ ਬੈਂਚ ਨੇ ਕੇਜਰੀਵਾਲ ਨੂੰ 10 ਲੱਖ ਰੁਪਏ ਦੇ ਮੁਚਲਕੇ ਅਤੇ ਦੋ ਜ਼ਮਾਨਤ ਰਾਸ਼ੀਆਂ 'ਤੇ ਜ਼ਮਾਨਤ ਦਿੱਤੀ ਹੈ। ਤਿਹਾੜ ਜੇਲ੍ਹ ਵਿਚ ਬੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 156 ਦਿਨਾਂ ਬਾਅਦ ਜ਼ਮਾਨਤ ਦਿੱਤੀ ਹੈ।
ਇਹ ਵੀ ਪੜ੍ਹੋ- PNB ’ਚ ਲਾਕਰ ਲੈਣ ਵਾਲੇ ਸਾਵਧਾਨ! ਕਿਤੇ ਤੁਹਾਡੇ ਖ਼ੂਨ-ਪਸੀਨੇ ਦੀ ਕਮਾਈ ਨਾ ਹੋ ਜਾਵੇ ਸਾਫ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ