ਫਾਜ਼ਿਲਕਾ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਤਿਰੰਗਾ

Tuesday, Aug 13, 2024 - 04:39 PM (IST)

ਫਾਜ਼ਿਲਕਾ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਤਿਰੰਗਾ

ਫਾਜ਼ਿਲਕਾ (ਨਾਗਪਾਲ) : ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਕਰਵਾਈ ਗਈ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਅਤੇ ਫ਼ਿਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਸ ਮੁਖੀ ਵਰਿੰਦਰ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਿਕ ਦਿਨ 'ਤੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਤਾਂ ਜੋ ਆਜ਼ਾਦੀ ਜਸ਼ਨਾਂ ਨੂੰ ਹੋਰ ਵਧੀਆ ਢੰਗ ਨਾਲ ਮਨਾਇਆ ਜਾ ਸਕੇ। ਇਸ ਮੌਕੇ ਐੱਸ. ਡੀ. ਐੱਮ. ਵਿਪਨ ਭੰਡਾਰੀ, ਡਿਪਟੀ ਡੀ. ਈ. ਓ. ਪੰਕਜ ਅੰਗੀ, ਤਹਿਸੀਲ ਭਲਾਈ ਅਫ਼ਸਰ ਅਸ਼ੋਕ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।


author

Babita

Content Editor

Related News