ਸਪੇਨ ਪਹੁੰਚੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ''ਚ ਕੀਤੀ ਸ਼ਿਰਕਤ

Thursday, Jan 25, 2024 - 06:05 AM (IST)

ਸਪੇਨ ਪਹੁੰਚੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ''ਚ ਕੀਤੀ ਸ਼ਿਰਕਤ

ਚੰਡੀਗੜ੍ਹ/ ਮੈਡਰਿਡ: ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਪੇਨ ਦੇ ਸ਼ਹਿਰ ਮੈਡਰਿਡ ਵਿਚ ਅੱਜ ਸ਼ੁਰੂ ਹੋਏ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ ਕੀਤੀ ਗਈ। ਸੂਬੇ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦੀ ਅਗਵਾਈ ਵਿਚ ਪੰਜਾਬ ਰਾਜ ਦੇ ਵਫ਼ਦ ਨੇ ਇਸ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ ਕੀਤੀ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਅੱਜ ਸ਼ਹੀਦ ਅਗਨੀਵੀਰ ਦੇ ਘਰ ਜਾਣਗੇ CM ਮਾਨ, ਪੰਨੂ ਦੀ ਧਮਕੀ ਕਾਰਨ ਛਾਉਣੀ 'ਚ ਤਬਦੀਲ ਹੋਇਆ ਪਿੰਡ

ਸੰਮੇਲਨ ਦੇ ਪਹਿਲੇ ਦਿਨ ਭਾਰਤੀ ਪੈਵੇਲੀਅਨ ਦਾ ਉਦਘਾਟਨ ਅਨਮੋਲ ਗਗਨ ਮਾਨ ਵੱਲੋਂ ਕੀਤਾ ਗਿਆ। ਇਸ ਮੌਕੇ ਹਿੰਦੁਸਤਾਨ ਦੇ ਸਪੇਨ ਵਿਚ ਸਫ਼ੀਰ ਦਿਨੇਸ਼ ਕੇ ਪਾਠਕ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਅਤੇ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਰਾਕੇਸ਼ ਕੁਮਾਰ ਪੋਪਲੀ ਅਤੇ ਹਿਮਾਂਸ਼ੂ ਜੈਨ, ਏ.ਸੀ.ਈ.ਉ. ਇਨਵੈਸਟ ਪੰਜਾਬ ਵੀ ਹਾਜ਼ਰ ਸਨ।

PunjabKesari

ਸੰਮੇਲਨ ਦੌਰਾਨ ਅਨਮੋਲ ਗਗਨ ਮਾਨ ਵਲੋਂ ਵੱਖ ਵੱਖ ਦੇਸ਼ਾਂ ਦੇ ਸੈਰ ਸਪਾਟਾ ਸਨਅਤ ਨਾਲ ਜੁੜੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੰਜਾਬ ਦੇ ਸੈਰ ਸਪਾਟਾ ਖੇਤਰ ਦੀਆਂ ਸੰਭਾਵਨਾਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਕੋਲ ਖੂਬਸੂਰਤ ਦਰਿਆ, ਜੰਗਲ,ਪਹਾੜ ਅਤੇ ਵੱਖ ਵੱਖ ਮੌਸਮਾਂ ਵਾਲਾ ਪੌਣਪਾਣੀ ਹੈ। ਇਸ ਤੋਂ ਇਲਾਵਾ ਸਿੱਖ ਧਰਮ ਅਤੇ ਇਤਿਹਾਸ ਦੇ ਸਭ ਤੋਂ ਵੱਧ ਮਹੱਤਵਪੂਰਨ ਸਥਾਨ ਵੀ ਪੰਜਾਬ ਵਿੱਚ ਹੀ ਹਨ। ਉਨ੍ਹਾਂ ਸੈਰ ਸਪਾਟੇ ਸਨਅਤ ਨਾਲ ਜੁੜੇ ਲੋਕਾਂ ਦੱਸਿਆ ਕਿ ਸਰਦ ਰੁੱਤ ਵਿਚ ਪੂਰੀ ਦੁਨੀਆ ਤੋਂ ਪੰਛੀਆਂ ਵੀ ਪੰਜਾਬ ਵਿੱਚ ਸਭ ਤੋਂ ਵੱਧ ਆਉਂਦੇ ਹਨ।

ਇਹ ਖ਼ਬਰ ਵੀ ਪੜ੍ਹੋ - ਆਸਟ੍ਰੇਲੀਆ ਤੋਂ ਆਈ ਮੰਦਭਾਗੀ ਖ਼ਬਰ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 3 ਜੀਆਂ ਦੀ ਹੋਈ ਮੌਤ

ਅਨਮੋਲ ਗਗਨ ਮਾਨ ਵੱਲੋਂ ਸੈਰ ਸਪਾਟਾ ਸਨਅਤ ਰਾਹੀਂ ਵੱਡੀ ਆਮਦਨ ਹਾਂਸਲ ਕਰਨ ਵਾਲੇ ਮੁਲਕਾਂ ਦੇ ਪ੍ਰਤੀਭਾਗੀ ਨਾਲ ਪੰਜਾਬ ਵਿੱਚ ਸੈਰ ਸਪਾਟਾ ਨੂੰ ਉਤਸ਼ਾਹਿਤ ਕਰਨ ਲਈ  ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਤਰ੍ਹਾਂ ਦੇ ਅੰਤਰਰਾਸ਼ਟਰੀ ਪੱਧਰ ਦੇ ਸੈਰ ਸਪਾਟਾ ਸੰਮੇਲਨ ਵਿਚ ਪੰਜਾਬ ਸਰਕਾਰ ਦੀ ਤਰਫੋਂ ਬਹੁਤ ਲੰਬੇ ਅਰਸੇ ਬਾਅਦ ਕਿਸੇ ਵਫ਼ਦ ਵੱਲੋਂ ਸ਼ਮੂਲੀਅਤ ਕੀਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News