ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਿਆਹ ਤੋਂ ਬਾਅਦ ਤਖ਼ਤ ਸ੍ਰੀ ਕੇਸਗਰ੍ਹ ਸਾਹਿਬ ਵਿਖੇ ਹੋਏ ਨਤਮਸਤਕ

Monday, Jun 24, 2024 - 02:53 PM (IST)

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਆਪਣੇ ਵਿਆਹ ਤੋਂ ਬਾਅਦ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਆਪਣੇ ਪਤੀ ਸ਼ਹਿਬਾਜ ਸਿੰਘ ਅਤੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਸ਼ਬਦ ਕੀਰਤਨ ਸਰਵਣ ਕੀਤਾ ਅਤੇ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਅਰਦਾਸ ਕੀਤੀ। ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਤਖ਼ਤ ਸਾਹਿਬਾਨ ਦਾ ਸਤਿਕਾਰ ਕਰਦਿਆਂ ਉਥੇ ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਇਸ ’ਤੇ ਲਗਾਤਾਰ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਵੀ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਾਉਣ ਦੇ ਲਈ ਉਪਰਾਲੇ ਜਾਰੀ ਹਨ, ਇਸ ਲਈ ਜਿੱਥੇ ਆਮ ਆਦਮੀ ਪਾਰਟੀ ਨੇ ਪੰਜ ਪਿਆਰਾ ਪਾਰਕ ਦੀ ਵੱਡੀ ਦੇਣ ਦਿੱਤੀ ਹੈ, ਉੱਥੇ ਹੋਰ ਵੀ ਉਪਰਾਲੇ ਜਾਰੀ ਹਨ। ਇਕ ਸਵਾਲ ਦੇ ਜਵਾਬ ਵਿਚ ਅਨਮੋਲ ਗਗਨ ਨੇ ਕਿਹਾ ਕਿ ਪੁੱਡਾ ਪਾਰਕ ਅਤੇ ਚੀਮਾ ਪਾਰਕ ਦੇ ਕੰਮ ਦੀ ਪੜਤਾਲ ਕਰਵਾਈ ਜਾਵੇਗੀ ।

ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ: BSP ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ

PunjabKesari

ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਧਾਰਮਿਕ ਅਤੇ ਇਤਿਹਾਸਿਕ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਦੇ ਵਿਭਾਗ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ, ਜੋਕਿ ਜਲਦੀ ਹੀ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਇਕ ਵਿਸਥਾਰ ਪੂਰਵਕ ਪਲਾਨ ਬਣਾ ਕੇ ਖ਼ਰਚ ਕੀਤੀ ਜਾਵੇਗੀ। ਉਨ੍ਹਾਂ ਆਮ ਸ਼ਹਿਰੀਆਂ ਦੀ ਮੰਗ ’ਤੇ ਪੁੱਡਾ ਪਾਰਕ ਵਿਖੇ ਇਕ ਹਫ਼ਤੇ ਦੇ ਅੰਦਰ-ਅੰਦਰ ਲੋਕਾਂ ਦੀ ਸਹੂਲਤ ਲਈ ਬੈਂਚ ਲਗਾਉਣ ਦੇ ਹੁਕਮ ਸੈਰ ਸਪਾਟਾ ਵਿਭਾਗ ਦੇ ਹਾਜ਼ਰ ਅਧਿਕਾਰੀਆਂ ਨੂੰ ਦਿੱਤੇ। ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਇਸ ਪਵਿੱਤਰ ਧਰਤੀ ਦੇ ਪ੍ਰਤੀ ਬਹੁਤ ਆਸਥਾ ਹੈ ਅਤੇ ਇਹ ਸਾਡੀ ਦਿਲੀ ਮਨਸ਼ਾ ਹੈ ਕਿ ਸੱਚੀ ਸ਼ਰਧਾ ਅਤੇ ਪੂਰੀ ਸ਼ਿੱਦਤ ਨਾਲ ਇਸ ਪਵਿੱਤਰ ਧਰਤੀ ਨੂੰ ਵੱਧ ਤੋਂ ਵੱਧ ਵਿਕਸਿਤ ਕੀਤਾ ਜਾਵੇ।

ਇਹ ਵੀ ਪੜ੍ਹੋ- ਕਾਰ ਤੇ ਬੁਲੇਟ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, LAW ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News