ਖੰਨਾ ਪਹੁੰਚੇ ਕੈਬਨਿਟ ਮੰਤਰੀ ਨੇ ਕਰ ਦਿੱਤੇ ਵੱਡੇ ਐਲਾਨ
Sunday, Aug 03, 2025 - 05:19 PM (IST)

ਖੰਨਾ (ਬਿਪਨ): ਖੰਨਾ ਵਿਖੇ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ 134ਵੇਂ ਜਨਮਦਿਨ ਨੂੰ ਸਮਰਪਿਤ ਜਾਗ੍ਰਿਤੀ ਸਮਾਗਮ ਹੋਇਆ। ਇਸ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੀ ਪੁੱਜੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਿਚ ਭਾਜਪਾ ਆਗੂਆਂ 'ਤੇ ਪਰਚਾ ਦਰਜ! ਜਾਣੋ ਕਿਸ-ਕਿਸ ਨੂੰ ਕੀਤਾ ਗਿਆ ਨਾਮਜ਼ਦ
ਇਸ ਮੌਕੇ ਚੇਅਰਮੈਨ ਗੜ੍ਹੀ ਨੇ ਕਿਹਾ ਕਿ ਉਹ ਦਲਿਤਾਂ ਅਤੇ ਗਰੀਬ ਲੋਕਾਂ ਦੇ ਹਿੱਤਾਂ ਖਾਤਰ ਹਮੇਸ਼ਾਂ ਆਪਣੀ ਆਵਾਜ਼ ਨੂੰ ਬੁਲੰਦ ਕਰਦੇ ਰਹਿਣਗੇ। ਬਾਬਾ ਸਾਹਿਬ ਦੇ ਸੁਪਨਿਆਂ ਦਾ ਮੁਲਕ ਬਣਾਉਣ ਵਿਚ ਅਹਿਮ ਯੋਗਦਾਨ ਦੇਣਗੇ। ਦੂਜੇ ਪਾਸੇ ਮੰਤਰੀ ਸੌਂਦ ਨੇ ਐਲਾਨ ਕੀਤਾ ਕਿ ਖੰਨਾ ਦੇ ਅਮਲੋਹ ਰੋਡ ਜਿਸ ਦਾ ਨਾਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਨਾਂ ਉੱਪਰ ਰੱਖਿਆ ਗਿਆ ਹੈ, ਉੱਥੇ ਤਿੰਨ ਮਹੀਨਿਆਂ ਅੰਦਰ ਅੰਬੇਡਕਰ ਜੀ ਦਾ ਬੁੱਤ ਲਗਾਇਆ ਜਾਵੇਗਾ। ਉਨ੍ਹਾਂ ਨੇ ਭੱਟੀਆਂ ਨਗਰ ਨੂੰ 10 ਲੱਖ ਰੁਪਏ ਦੀ ਗ੍ਰਾਂਟ ਦੇ ਨਾਲ-ਨਾਲ ਮੁਹੱਲਾ ਕਲੀਨਿਕ ਖੋਲਣ ਦਾ ਐਲਾਨ ਵੀ ਕੀਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8