ਔਰਤਾਂ ਦੇ ਸ਼ੋਸ਼ਣ ਨੂੰ ਰੋਕਣ ਸਬੰਧੀ ਪਾਲਿਸੀ ਉਲੀਕਣ ਲਈ ਪੀੜਤਾਂ ਨਾਲ ਹੋਵੇਗੀ 11 ਜੂਨ ਨੂੰ ਵਿਚਾਰ-ਚਰਚਾ
Tuesday, Jun 06, 2023 - 01:07 PM (IST)
ਚੰਡੀਗੜ੍ਹ (ਸ਼ਰਮਾ) : ਪੰਜਾਬ ਦੀਆਂ ਔਰਤਾਂ ਨੂੰ ਵਿਦੇਸ਼ਾਂ 'ਚ ਭੇਜ ਕਿ ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਨੂੰ ਸੂਬਾ ਸਰਕਾਰ ਵਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਸਬੰਧੀ ਔਰਤਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਸੂਬਾ ਸਰਕਾਰ ਵਲੋਂ ਰਾਜ ਪੱਧਰੀ ਪਾਲਿਸੀ ਉਲੀਕਣ ਲਈ ਪੀੜਤਾਂ ਨਾਲ ਜਲੰਧਰ ਵਿਖੇ 11 ਜੂਨ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਵਿਚਾਰ-ਚਰਚਾ ਕੀਤੀ ਜਾ ਰਹੀ ਹੈ।
ਵਧੇਰੇ ਜਾਣਕਾਰੀ ਦਿੰਦਿਆ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੀਆਂ ਔਰਤਾਂ ਜੋ ਵਿਦੇਸ਼ਾਂ ਵਿਚ ਜਾਣ ਦੀਆਂ ਇੱਛੁੱਕ ਹਨ, ਉੱਥੇ ਵੱਸੀਆਂ ਹੋਈਆਂ ਹਨ ਜਾਂ ਵਾਪਸ ਆ ਚੁੱਕੀਆ ਹਨ, ਦੇ ਹੱਕਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਤੌਰ ’ਤੇ ਧਿਆਨ ਦਿੱਤਾ ਜਾ ਰਿਹਾ ਹੈ।