ਲੁਧਿਆਣਾ ''ਚ ਮੰਤਰੀ ਬਲਕਾਰ ਸਿੰਘ ਨੇ ਲਹਿਰਾਇਆ ਤਿਰੰਗਾ, ਸ਼ਹੀਦਾਂ ਨੂੰ ਯਾਦ ਕਰਦਿਆਂ ਆਖੀਆਂ ਇਹ ਗੱਲਾਂ

Thursday, Aug 15, 2024 - 06:18 PM (IST)

ਲੁਧਿਆਣਾ (ਵੈੱਬ ਡੈਸਕ)- ਦੇਸ਼ ਦਾ 78ਵਾਂ ਆਜ਼ਾਦੀ ਦਿਹਾੜਾ ਦੇਸ਼ ਭਰ ਵਿਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। 78ਵੇਂ ਆਜ਼ਾਦੀ ਦਿਹਾੜੇ 'ਤੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਲੁਧਿਆਣਾ ਵਿਚ ਪੀ. ਏ. ਯੂ. ਦੇ ਖੇਡ ਮੈਦਾਨ ਵਿੱਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸਮਾਰੋਹ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਨੇ ਪੂਰੇ ਸ਼ਹਿਰ ਵਿਚ ਸੁਰੱਖਿਆ ਵਿਵਸਥਾ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਸਕੂਲੀ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।

ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਮਗਰੋਂ ਹੁਣ ਸਰਕਾਰ ਵੱਲੋਂ ਉਥੇ ਸ਼ਹੀਦੇ ਆਜ਼ਮ ਦਾ ਬੁੱਤ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਅੱਗੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸ਼ਹੀਦ ਊਧਮ ਸਿੰਘ ਨੂੰ ਦੇਸ਼ ਦਾ ਸਰਵਉੱਚ ਨਾਗਰਿਕ ਅਤੇ ਭਾਰਤ ਰਤਨ ਦੇਣ ਦੀ ਮੰਗ ਰੱਖੀ ਹੈ। ਸਤਿਕਾਰਯੋਗ ਸਰਕਾਰ ਸ਼ਹੀਦਾਂ ਦੇ ਦਰਸਾਏ ਮਾਰਗ 'ਤੇ ਪਹਿਰਾ ਦੇ ਰਹੀ ਹੈ।

PunjabKesari

ਇਹ ਵੀ ਪੜ੍ਹੋ- ਪੰਜਾਬ 'ਤੇ ਮੰਡਰਾ ਸਕਦੈ ਵੱਡਾ ਖ਼ਤਰਾ, ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਿਆ, ਸਹਿਮੇ ਲੋਕ

ਉਨ੍ਹਾਂ ਕਿਹਾ ਕਿ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਪਹਿਲਾਂ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦਿੱਤੀ ਜਾਂਦੀ ਸੀ, ਹੁਣ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ 1 ਕਰੋੜ ਰੁਪਏ ਦਿੱਤੇ ਜਾ ਰਹੇ ਹਨ। ਅਗਨੀਵੀਰਾਂ ਨੂੰ ਵੀ ਇਸ ਸਕੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵੀ 1 ਕਰੋੜ ਰੁਪਏ ਦਿੱਤੇ ਜਾ ਰਹੇ ਹਨ। ਸਰਕਾਰ ਸਿਹਤ ਅਤੇ ਸਿੱਖਿਆ ਦੇ ਸੁਧਾਰ ਲਈ ਕਰੋੜਾਂ ਰੁਪਏ ਖ਼ਰਚ ਕਰ ਰਹੀ ਹੈ।

ਲੁਧਿਆਣਾ ਦੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਗਮ ਨੂੰ ਲੈ ਕੇ ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਹਰ ਆਉਣ-ਜਾਣ ਵਾਲੇ ਵਾਹਨ 'ਤੇ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਸ਼ਹਿਰ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ। ਪੁਲਸ ਮੁਲਾਜ਼ਮਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਆਪਣੀ ਡਿਊਟੀ ਈਮਾਨਦਾਰੀ ਨਾਲ ਨਿਭਾਉਣ ਵਾਲੇ ਪੁਲਸ ਅਤੇ ਸਿਵਲ ਮੁਲਾਜ਼ਮਾਂ ਨੂੰ ਵੀ ਸਨਮਾਨਤ ਕੀਤਾ ਗਿਆ ਹੈ। ਅੱਜ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈਸਾਈਕਲ ਵੀ ਦਿੱਤੇ ਗਏ ਹਨ।

PunjabKesari

ਇਹ ਵੀ ਪੜ੍ਹੋ- ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ 'ਚ ਲਹਿਰਾਇਆ ਕੌਮੀ ਝੰਡਾ

ਸ਼ਹੀਦਾਂ ਅਤੇ ਖਿਡਾਰੀਆਂ ਨੂੰ ਕੀਤਾ ਸਨਮਾਨਤ 
ਆਜ਼ਾਦੀ ਦਿਵਸ ਮੌਕੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਗਿਆ। ਅੰਤਰਰਾਸ਼ਟਰੀ ਖਿਡਾਰੀਆਂ ਵਿੱਚ ਟੈਨਿਸ ਖਿਡਾਰੀ ਸ਼ੁਭਮ ਵਧਵਾ, ਜੂਡੋ ਖਿਡਾਰੀ ਜਤਿਨ ਕੁਮਾਰ ਅਤੇ ਹੈਮਰ ਥਰੋਅ ਦੇ ਗੋਲਡ ਜੇਤੂ ਰਜਿੰਦਰਾ ਸਿੰਘ ਨੂੰ ਟਰਾਫੀਆਂ ਦਿੱਤੀਆਂ ਗਈਆਂ। ਇਸੇ ਤਰ੍ਹਾਂ ਸਵ. ਸ੍ਰੀ ਸੁਰਜੀਤ ਪਾਤਰ ਦੇ ਪਰਿਵਾਰ ਅਤੇ ਪੀ. ਏ. ਯੂ.  ਦੇ ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ, ਪਰੇਡ ਕਮਾਂਡਰ ਜਤਿਨ ਪੁਰੀ ਨੂੰ ਸਨਮਾਨਤ ਕੀਤਾ ਗਿਆ। ਪੂਰੇ ਸਾਲ ਦੌਰਾਨ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਵਾਲੇ ਪੁਲਸ ਮੁਲਾਜ਼ਮਾਂ ਦਾ ਮਨੋਬਲ ਵਧਾਉਣ ਲਈ ਸਨਮਾਨਿਤ ਵੀ ਕੀਤਾ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 78ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲਹਿਰਾਇਆ ਤਿਰੰਗਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News