ਪੰਜਾਬ ਦੇ ਇਨ੍ਹਾਂ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ! ਵੰਡੇ ਗਏ ਕਰੋੜਾਂ ਰੁਪਏ

Thursday, Dec 04, 2025 - 11:48 AM (IST)

ਪੰਜਾਬ ਦੇ ਇਨ੍ਹਾਂ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ! ਵੰਡੇ ਗਏ ਕਰੋੜਾਂ ਰੁਪਏ

ਜਲੰਧਰ/ਚੰਡੀਗੜ੍ਹ (ਬਿਊਰੋ)-ਪੰਜਾਬ ਦੇ ਮਾਈਨਿੰਗ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਲਹਿਰਾਗਾਗਾ ਵਿਚ 134 ਬੇਘਰ ਪਰਿਵਾਰਾਂ ਨੂੰ 3.35 ਕਰੋੜ ਰੁਪਏ ਦੀ ਰਕਮ ਵੰਡੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੇਘਰ ਲੋਕਾਂ ਦੀ ਸੂਚੀ ਤਿਆਰ ਕੀਤੀ ਗਈ ਸੀ ਅਤੇ ਹੁਣ ਫੰਡ ਆਉਣ ਤੋਂ ਬਾਅਦ ਇਹ ਰਕਮ ਪ੍ਰਭਾਵਿਤ ਲੋਕਾਂ ਵਿਚ ਵੰਡ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਮੈਡਮ ਰਾਤ ਲਈ ਕੁੜੀ ਚਾਹੀਦੀ ਹੈ!...ਪੰਜਾਬ 'ਚ ਵਾਇਰਲ ਹੋ ਰਹੀ ਇਸ ਕਾਲ ਰਿਕਾਰਡਿੰਗ ਨੇ ਮਚਾਇਆ ਹੜਕੰਪ

ਗੋਇਲ ਨੇ ਕਿਹਾ ਕਿ ਮਾਨ ਸਰਕਾਰ ਸਮਾਜ ਦੇ ਹੇਠਲੇ ਵਰਗਾਂ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ।  ਉਨ੍ਹਾਂ ਕਿਹਾ ਕਿ ਸੂਬੇ ਵਿਚ 'ਆਪ' ਸਰਕਾਰ ਬਣਨ ਤੋਂ ਬਾਅਦ ਸਾਰੇ ਵਰਗਾਂ ਦੇ ਲੋਕਾਂ ਲਈ ਭਲਾਈ ਯੋਜਨਾਵਾਂ ਬਣਾਈਆਂ ਗਈਆਂ ਅਤੇ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਸਰਕਾਰ ਨੇ ਸਾਰਿਆਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕੀਤੀ। ਇਸ ਤੋਂ ਬਾਅਦ ਬਹੁਤ ਸਾਰੀਆਂ ਸਰਕਾਰੀ ਸੇਵਾਵਾਂ ਆਨਲਾਈਨ ਉਪਲੱਬਧ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਕੋਈ ਵੀ ਪਿਛਲੀ ਸਰਕਾਰ ਸਾਡੀ ਸਰਕਾਰ ਜਿੰਨਾ ਕੰਮ ਕਰ ਸਕੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਆਉਣ ਵਾਲੇ ਦਿਨਾਂ ਵਿਚ ਹੋਰ ਮਹੱਤਵਪੂਰਨ ਫ਼ੈਸਲੇ ਲਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ ਅਹਿਮ! 8 ਜ਼ਿਲ੍ਹਿਆਂ 'ਚ  Yellow ਅਲਰਟ, ਮੌਸਮ ਵਿਭਾਗ ਵੱਲੋਂ 7 ਤਾਰੀਖ਼ ਤੱਕ ਦੀ ਵੱਡੀ ਭਵਿੱਖਬਣੀ


author

shivani attri

Content Editor

Related News