ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ
Tuesday, Nov 10, 2020 - 11:28 PM (IST)
ਲੁਧਿਆਣਾ, (ਸਹਿਗਲ)- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ। ਉਨ੍ਹਾਂ ਨੂੰ ਕੱਲ ਕੋਰੋਨਾ ਦੇ ਲੱਛਣ ਸਾਹਮਣੇ ਆਉਣ ’ਤੇ ਆਕਸੀਜ਼ਨ ਪੱਧਰ ਘੱਟ ਹੋਣ ’ਤੇ ਦਯਾਨੰਦ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿੱਥੇ ਟੈਸਟ ਕਰਨ ’ਤੇ ਉਨ੍ਹਾਂ ਦੀ ਕੋਰੋਨਾ ਸਬੰਧੀ ਰਿਪੋਰਟ ਪਾਜ਼ੇਟਿਵ ਆਈ ਹੈ। ਹਸਪਤਾਲ ਪ੍ਰਬੰਧਕਾਂ ਮੁਤਾਬਕ ਭਾਰਤ ਭੂਸ਼ਣ ਆਸ਼ੂ ਨੂੰ ਹੀਰੋ ਡੀ. ਐੱਮ. ਸੀ. ਹਾਰਟ ਇੰਸਟੀਚਿਊਟ ’ਚ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।