ਕੈਬਨਿਟ ਮੰਤਰੀ ਭੁੱਲਰ ਤੇ DC ਨੇ NDRF ਨਾਲ ਰੈਸਕਿਊ ਆਪ੍ਰੇਸ਼ਨ ਦੀ ਕੀਤੀ ਅਗਵਾਈ, ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

Friday, Aug 18, 2023 - 06:40 PM (IST)

ਹਰੀਕੇ ਪੱਤਣ (ਲਵਲੀ) - ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਵੱਲੋਂ ਅੱਜ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਿੱਥੇ ਲੋਕ ਪਾਣੀ ਵਿੱਚ ਘਿਰ ਗਏ ਹਨ, ਉਨ੍ਹਾਂ ਨੂੰ ਬਾਹਰ ਕੱਢਣ ਲਈ ਐੱਨ. ਡੀ. ਆਰ. ਐੱਫ. ਦੇ ਸਹਿਯੋਗ ਨਾਲ ਜਾਰੀ ਰੈਸਕਿਊ ਓਪਰੇਸ਼ਨ ਦੀ ਅਗਵਾਈ ਕੀਤੀ।

ਇਹ ਵੀ ਪੜ੍ਹੋ : McDonald's ਤੇ Subway ਮਗਰੋਂ ਟਮਾਟਰਾਂ ਦੀ ਵਧਦੀ ਕੀਮਤ ਨੇ ਚਿੰਤਾ 'ਚ ਪਾਇਆ ਬਰਗਰ ਕਿੰਗ, ਲਿਆ ਇਹ ਫ਼ੈਸਲਾ

ਕੈਬਨਿਟ ਮੰਤਰੀ ਨੇ ਭੁੱਲਰ ਅਤੇ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਅੱਜ ਪਿੰਡ ਮੁੱਠਿਆਵਾਲਾ, ਸੀਤੋ ਮਹਿ ਝੁੱਗੀਆ, ਭੰਗਾਲਾ, ਤੂਤ, ਝੁੱਗੀਆ ਪੀਰ ਬਖਸ਼, ਝੁੱਗੀਆ ਨੱਥਾ ਸਿੰਘ ਅਤੇ ਕੋਟ ਬੁੱਢਾ ਆਦਿ ਪਿੰਡਾਂ ਦਾ ਦੌਰਾ ਕਰਿਦਆਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਹਰੇਕ ਨਾਗਰਿਕ ਦੀ ਜ਼ਿੰਦਗੀ ਬਹੁਤ ਅਨਮੋਲ ਹੈ ਅਤੇ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ, ਕਿਉਂਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕੀਤੇ ਹੋਏ ਹਨ। 

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦੇਸ਼ ਦੇ 100 ਸ਼ਹਿਰਾਂ 'ਚ ਚਲਾਈਆਂ ਜਾਣਗੀਆਂ 10,000 ਇਲੈਕਟ੍ਰਿਕ ਬੱਸਾਂ

PunjabKesari

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹੋਏ ਹਨ। ਫ਼ਸਲਾਂ, ਪਸ਼ੂਆਂ, ਮਕਾਨ ਜਾਂ ਕਿਸੇ ਵੀ ਚੀਜ਼ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਜੋ ਇਸ ਨੁਕਸਾਨ ਦਾ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਇਸ ਮੌਕੇ ਡਿਪਟੀ ਕਮਸ਼ਿਨਰ ਸ਼੍ਰੀਮਤੀ ਬਲਦੀਪ ਕੌਰ ਕਿਹਾ ਕਿ ਭਾਖੜਾ ਡੈਮ ਅਤੇ ਪੌਂਗ ਡੈਮ ਤੋਂ ਪਾਣੀ ਛੱਡਣ ਨਾਲ ਦਰਿਆ ਬਿਆਸ ਤੇ ਸਤਲੁਜ ਵਿੱਚ ਪਾਣੀ ਦੇ ਪੱਧਰ ਵਿੱਚ ਵਾਧਾ ਹੋਇਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆ ਦੇ ਪਾਣੀ ਦੇ ਵਹਾਅ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਟਮਾਟਰ ਦੀਆਂ ਕੀਮਤਾਂ ਪਈਆਂ ਠੰਡੀਆਂ, ਜਾਣੋ ਹੁਣ ਕਿੰਨੇ ਰੁਪਏ ਪ੍ਰਤੀ ਕਿਲੋ ਮਿਲਣਗੇ

ਉਨ੍ਹਾਂ ਦਰਿਆ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਕਿਹਾ ਕਿ ਉਹ ਚੌਕਸੀ ਰੱਖਣ ਅਤੇ ਜਦੋਂ ਕਿਤੇ ਉਨ੍ਹਾਂ ਨੂੰ ਪਾਣੀ ਦਾ ਪੱਧਰ ਵੱਧਦਾ ਦਿਖਾਈ ਦੇਵੇ ਤਾਂ ਉਹ ਤੁਰੰਤ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਨੰਬਰ 01852-224107 'ਤੇ ਸੂਚਨਾ ਦੇਣ। ਧੁੱਸੀ ਬੰਨ੍ਹ ਨੂੰ ਸੰਵੇਦਨਸ਼ੀਲ ਥਾਵਾਂ ਤੋਂ ਖੋਰ੍ਹਾ ਲੱਗਣ ਤੋਂ ਬਚਾਉਣ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਹੜ੍ਹਾਂ ਦੀ ਮਾਰ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਾਲ-ਨਾਲ ਰਾਹਤ ਕੇਂਦਰਾਂ ਵਿਚ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਮੌਕੇ ਚੇਅਰਮੈਨ ਦਿਲਬਾਗ਼ ਸਿੰਘ, ਚੇਅਰਮੈਨ ਸੁਖਰਾਜ ਸਿੰਘ, ਸਿੰਕਦਰ ਸਿੰਘ ਚੀਮਾ, ਬਿੱਕਰ ਸਿੰਘ, ਦਲੇਰ ਸਿੰਘ ਆੜਤੀ, ਗੁਰਬਿੰਦਰ ਸਿੰਘ ਕਾਲੇਕੇ ਆਦਿ ਤੋਂ ਇਲਾਵਾ ਪ੍ਰਸ਼ਾਸਨ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਟਮਾਟਰ ਦੀਆਂ ਕੀਮਤਾਂ ਨੂੰ ਨੱਥ ਪਾਉਣ ਲਈ ਭਾਰਤ ਦਾ ਅਹਿਮ ਕਦਮ, ਭਲਕੇ ਤੋਂ ਵਿਕਣਗੇ 50 ਰੁ. ਕਿਲੋ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News