ਸੂਬੇ ਦੇ ਸਾਰੇ ਪਿੰਡਾਂ ਨੂੰ ਹਰ ਬੁਨਿਆਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ: ਬ੍ਰਹਮ ਸ਼ੰਕਰ ਜਿੰਪਾ

Monday, Apr 10, 2023 - 10:45 AM (IST)

ਸੂਬੇ ਦੇ ਸਾਰੇ ਪਿੰਡਾਂ ਨੂੰ ਹਰ ਬੁਨਿਆਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ: ਬ੍ਰਹਮ ਸ਼ੰਕਰ ਜਿੰਪਾ

ਹੁਸ਼ਿਆਰਪੁਰ/ਜਲੰਧਰ (ਘੁੰਮਣ, ਧਵਨ)-ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਗੰਭੀਰ ਹੈ, ਜਿਸ ਲਈ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਹ ਐਤਵਾਰ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਚੈੱਕ ਸੌਂਪਣ ਮੌਕੇ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।

ਇਸ ਦੌਰਾਨ ਕੈਬਨਿਟ ਮੰਤਰੀ ਨੇ ਬਸੀ ਦਾਊਦ ਖਾਂ ਦੀ ਪੰਚਾਇਤ ਨੂੰ ਭਗਵਾਨ ਵਾਲਮੀਕਿ ਧਰਮਸ਼ਾਲਾ ਨੂੰ 2 ਲੱਖ, ਪਿੰਡ ਨਾਰੂ ਨੰਗਲ ਕਿਲ੍ਹੇ ਦੀ ਰਵਿਦਾਸ ਧਰਮਸ਼ਾਲਾ ਨੂੰ 2 ਲੱਖ, ਨਾਰੂ ਨੰਗਲ ਖ਼ਾਸ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ 5 ਲੱਖ ਅਤੇ ਗੁਰੂ ਰਵਿਦਾਸ ਧਰਮਸ਼ਾਲਾ ਨੂੰ 2.50 ਲੱਖ ਰੁਪਏ ਦਿੱਤੇ। ਧੀਰੋਵਾਲ ਜਿੰਮ ਲਈ 2 ਲੱਖ ਅਤੇ ਖੇਡ ਗਰਾਊਂਡ ਲਈ 2 ਲੱਖ, ਬਸੀ ਜਮਾਲ ਖਾਂ ਨੂੰ 2 ਲੱਖ, ਮੰਨਣ ਨੂੰ 3 ਲੱਖ, ਬਹਾਦਰਪੁਰ ਬਾਹੀਆ ਨੂੰ 2 ਲੱਖ, ਬਸੀ ਹਸਤ ਖਾਂ ਨੂੰ 2 ਲੱਖ ਰੁਪਏ ਦੇ ਚੈੱਕ ਸੌਂਪੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਵਿਕਾਸ ਦੀ ਰਫਤਾਰ ਇਸੇ ਤਰ੍ਹਾਂ ਜਾਰੀ ਰਹੇਗੀ।

ਇਹ ਵੀ ਪੜ੍ਹੋ : ਖ਼ਾਸ ਗੱਲਬਾਤ ਦੌਰਾਨ ਬੋਲੇ 'ਆਪ' ਉਮੀਦਵਾਰ ਸੁਸ਼ੀਲ ਰਿੰਕੂ, 'ਲੁੱਟ-ਖਸੁੱਟ ਨਹੀਂ ਚੱਲਣ ਦਿਆਂਗੇ, ਮੈਂ ਜਨਤਾ ਦੇ ਨਾਲ'

ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਸਕੀਮਾਂ ਦਾ ਲਾਭ ਜਾਣਕਾਰੀ ਦੇ ਕੇ ਹੀ ਲਿਆ ਜਾ ਸਕਦਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਜਿੱਥੇ ਵਿਕਾਸ ਪੱਖੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ, ਉੱਥੇ ਹੀ ਵੱਖ-ਵੱਖ ਸਕੀਮਾਂ ਤਹਿਤ ਯੋਗ ਵਿਅਕਤੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਜਿੱਥੇ ਪਿੰਡਾਂ ਦੀਆਂ ਔਰਤਾਂ ਨੂੰ ਆਧੁਨਿਕ ਸਿਲਾਈ ਮਸ਼ੀਨਾਂ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ, ਉੱਥੇ ਪਿੰਡਾਂ ਦੀਆਂ ਲੜਕੀਆਂ ਨੂੰ ਸਵੈ-ਰੁਜ਼ਗਾਰ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਸ਼ੋਕ ਪਹਿਲਵਾਨ, ਸਰਪੰਚ ਨਿਰਮਲ ਕੌਰ, ਪ੍ਰੀਤ ਪਾਲ ਸਿੰਘ, ਸੁਖਵਿੰਦਰ ਸਿੰਘ, ਰਾਜੇਸ਼ ਕੁਮਾਰ ਸੇਠੀ, ਗੁਰਵੰਤ ਸਿੰਘ, ਤਲਵਿੰਦਰ ਸਿੰਘ ਤੋਂ ਇਲਾਵਾ ਪਿੰਡਾਂ ਦੇ ਸਰਪੰਚ ਅਤੇ ਪੰਚ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ 'ਚ ਵਧ ਰਹੇ ਕੋਰੋਨਾ ਦੇ ਕੇਸਾਂ ਨੂੰ ਲੈ ਕੇ ਪ੍ਰਸ਼ਾਸਨ ਦੀ ਸਖ਼ਤੀ, ਡੀ. ਸੀ. ਨੇ ਜਾਰੀ ਕੀਤੇ ਹੁਕਮ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News