ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ

Saturday, Nov 11, 2023 - 04:16 PM (IST)

ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ ਵਸੇਬਾ, ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿਚ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸੱਭਿਆਚਾਰਕ ਵਿਰਾਸਤ ਦੀਆਂ ਕਦਰਾਂ-ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।

ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਣਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਦੂਸ਼ਣ ਦੀ ਰੋਕਥਾਮ ਲਈ ਭਰਪੂਰ ਤੇ ਸਾਰਥਕ ਯਤਨ ਕਰ ਰਹੀ ਹੈ ਅਤੇ ਇਸ ਕਾਰਜ ਲਈ ਲੋਕ ਖੁਦ ਅੱਗੇ ਆ ਕੇ ਸਰਕਾਰ ਦਾ ਸਾਥ ਦੇਣ।

ਜਿੰਪਾ ਨੇ ਸਾਰੇ ਦੇਸ਼ ਵਾਸੀਆਂ ਖ਼ਾਸ ਤੌਰ ’ਤੇ ਸਿੱਖ ਕੌਮ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ। ਜਿੰਪਾ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।


Babita

Content Editor

Related News